ਤਰਨ ਤਾਰਨ, 18 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਵੈਰੋਂਵਾਲ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਸੈਟੇਲਾਈਟ ਰਾਹੀਂ ਲੁਕੇਸ਼ਸ਼ਨ ਪਿੰਡ ਅਲੀਆਂ, ਮੀਆਂਵਿੰਡ, ਸੰਗਰਕੋਟ, ਦੇਲਾਂਵਾਲ, ਉਪਰ ਲੁਕੇਸ਼ਨਾਂ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਖੇਤਾਂ 'ਚ ਪਈ ਪਰਾਲੀ ਨੂੰ ਅੱਗ ਲਗਾਈ ਹੋਈ ਹੈ | ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |