ਮੀਆਂਵਿੰਡ, 18 ਮਈ (ਗੁਰਪ੍ਰਤਾਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਭਾਜਪਾ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਜ਼ਿੰਮੀਂਦਾਰ ਪਰਿਵਾਰ ਅਤੇ ਨੌਜਵਾਨ ਭਾਜਪਾ ਵਿਚ ਸ਼ਾਮਿਲ ਹੋ ਗਏ ਜਿਨ੍ਹਾਂ ਨੂੰ ਹਲਕੇ ਦੇ ਇੰਚਾਰਜ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਅੰਮਿ੍ਤਸਰ ਦਿਹਾਤੀ ਵਲੋਂ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਨੌਜਵਾਨ ਬਿਕਰਮਜੀਤ ਸਿੰਘ ਗ੍ਰਹਿ ਵਿਖੇ ਹੋਏ ਭਰਵੇਂ ਇਕੱਠ ਮੌਕੇ ਪੁੱਜੇ | ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਜਿਸ ਤਰ੍ਹਾਂ ਪੱਛਮੀ ਬੰਗਾਲ ਦੇ ਲੋਕਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਬਹੁਮੱਤ ਦੇ ਕੇ ਭਾਜਪਾ ਦੀ ਸਰਕਾਰ ਬਣਾਈ ਤੇ ਆਪਣੇ ਗਲੋਂ ਮਮਤਾ ਬੈਨਰਜੀ ਦੀ ਗੁਲਾਮੀ ਨੂੰ ਲਾਹ ਦਿੱਤਾ ਹੈ | ਉਸੇ ਤਰ੍ਹਾਂ ਪੰਜਾਬ ਦੇ ਲੋਕ ਵੀ ਆਮ ਆਦਮੀ ਨੂੰ ਸੱਤਾ ਤੋਂ ਲਾਂਭੇ ਕਰਕੇ ਭਾਜਪਾ ਨੂੰ ਸੱਤਾ ਸੌਂਪਣ ਦਾ ਫੈਸਲਾ ਕਰ ਚੁੱਕੇ ਹਨ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਤੋਂ ਬਾਅਦ ਪੰਜਾਬ ਵਿਚ ਵੀ ਭਾਜਪਾ ਸੱਤਾ ਵਿਚ ਆਵੇਗੀ ਅਤੇ ਗੈਂਗਸਟਰ ਕਲਚਰ ਨੂੰ ਖਤਮ ਕਰੇਗੀ | ਇਸ ਮੌਕੇ ਬਿਕਰਮ ਸਿੰਘ ਅਤੇ ਅਨਮੋਲਜੀਤ ਸਿੰਘ ਯੂ.ਕੇ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਜਿਸ ਤਰ੍ਹਾਂ ਮਨਜੀਤ ਸਿੰਘ ਮੰਨਾ ਆਪਣੇ ਵਰਕਰਾਂ ਅਤੇ ਸਾਥੀਆਂ ਨਾਲ ਮੁਸ਼ਕਿਲ ਸਮੇਂ ਨਾਲ ਖਲੋਂਦੇ ਹਨ, ਉਸ ਤਰ੍ਹਾਂ ਕੋਈ ਵੀ ਲੀਡਰ ਨਹੀਂ ਕਰਦਾ | ਇਸ ਕਰਕੇ ਉਨ੍ਹਾਂ ਅੱਜ ਤੋਂ ਮਨਜੀਤ ਸਿੰਘ ਮੰਨਾ ਨਾਲ ਚੱਲਣ ਦਾ ਪ੍ਰਣ ਕੀਤਾ ਹੈ | ਇਸ ਮੌਕੇ ਜ਼ਿਲਾ ਜਰਨਲ ਸੈਕਟਰੀ ਰਜੇਸ਼ ਟਾਂਗਰੀ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਲਾਟ ਬਿਆਸ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਰਈਆ, ਸਾਬਕਾ ਸਰਪੰਚ ਗੁਰਦੇਵ ਸਿੰਘ ਜਲਾਲਾਬਾਦ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਜਸ ਭੋਰਸੀ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ, ਗਾਂਧੀ ਭਿੰਡਰ ਅਤੇ ਪਿੰਡ ਨਰਿੰਜਨਪੁਰ ਤੋਂ ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਰਛਪਾਲ ਸਿੰਘ, ਅਵਤਾਰ ਸਿੰਘ, ਜ਼ੈਲਦਾਰ ਪਰਮਜੀਤ ਸਿੰਘ, ਰਾਜਨਦੀਪ ਸਿੰਘ ਇਟਲੀ, ਜ਼ੈਲਦਾਰ ਵਿਜੇਪਾਲ ਸਿੰਘ, ਸਾਬਕਾ ਸਰਪੰਚ ਸਰਬਜੀਤ ਸਿੰਘ, ਹਰਪ੍ਰੀਤ ਸਿੰਘ ਜ਼ੈਲਦਾਰ, ਸਾਬਕਾ ਮੈਂਬਰ ਰੁਪਿੰਦਰ ਸਿੰਘ, ਕਿਸਾਨ ਆਗੂ ਅਮਰੀਕ ਸਿੰਘ, ਸ਼ਰਨਜੀਤ ਸਿੰਘ ਛੰਨੀ, ਬਲਵਿੰਦਰ ਸਿੰਘ ਜ਼ੈਲਦਾਰ, ਗਿਆਨ ਸਿੰਘ ਤੇ ਮੁਖਤਾਰ ਸਿੰਘ ਮੁੱਖਾ ਆਦਿ ਹਾਜ਼ਰ ਸਨ |