14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਾਰਡ ਨੰਬਰ-15 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਲੋਂ ਚੋਣ ਪ੍ਰਚਾਰ ਤੇਜ਼ <br/>

ਅਜੀਤ ਡੈਸਕ 19-05-2026
ਪੱਟੀ, 18 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਨਗਰ ਕੌਂਸਲ ਦੀਆਂ 26 ਮਈ ਨੂੰ ਹੋ ਰਹੀਆਂ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਹਰਮੀਤ ਕੌਰ ਅਤੇ ਉਨ੍ਹਾਂ ਦੇ ਪਤੀ ਕਵਲਪ੍ਰੀਤ ਸਿੰਘ ਗਿੱਲ ਨੇ ਆਪਣੇ ਸਮਰਥਕਾਂ ਸਮੇਤ ਵਾਰਡ ਨੰਬਰ 15 ਵਿਚ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਨਾਲ ਕਰਨਦੀਪ ਸਿੰਘ ਦੀਪੂ, ਐਡਵੋਕੇਟ ਅਵਤਾਰ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਮੰਨਾ, ਪ੍ਰਤਾਪ ਸਿੰਘ ਐੱਨ. ਆਰ. ਆਈ., ਲਖਬੀਰ ਸਿੰਘ ਲੱਖਾ, ਜਸਵਿੰਦਰ ਸਿੰਘ ਤੇ ਰਣਜੀਤ ਸਿੰਘ ਰਾਣਾ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ | ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਵਲੋਂ ਲੋਕਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਤੇ ਸ਼ਹਿਰ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਜਾਣੂ ਕਰਵਾਇਆ ਗਿਆ | ਇਸ ਮੌਕੇ ਕਵਲਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਵਾਰਡ ਨੰਬਰ 15 ਦੇ ਸੂਝਵਾਨ ਵੋਟਰਾਂ ਵਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਉਹ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ |

ਪਿਛਲੀ ਖ਼ਬਰ ਨਗਰ ਪੰਚਾਇਤ ਭਿੱਖੀਵਿੰਡ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ- ਹਰਜੀਤ ਸਿੰਘ ਸੰਧੂ <br/> ਅਗਲੀ ਖ਼ਬਰ ਗੁਰੂ ਅਮਰਦਾਸ ਸਕੂਲ ਭਲਾਈਪੁਰ ਡੋਗਰਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।