ਪੱਟੀ, 18 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਵਾਰਡਾਂ ਵਿਚ ਚੋਣ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ | ਇਸੇ ਤਹਿਤ ਵਾਰਡ ਨੰਬਰ 13 ਤੋਂ ਪਾਰਟੀ ਉਮੀਦਵਾਰ ਨਿਰਮਲ ਕੌਰ ਦੇ ਹੱਕ ਵਿਚ ਅੱਜ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਨਿਰਮਲ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ ਬਲਰਾਜ ਸਿੰਘ ਦੁਬਲੀ, ਅਵਤਾਰ ਸਿੰਘ ਢਿੱਲੋਂ, ਕਵਲਪ੍ਰੀਤ ਸਿੰਘ ਗਿੱਲ, ਮਨਪ੍ਰੀਤ ਸਿੰਘ ਗਿੱਲ, ਸੁਰਿੰਦਰ ਸਿੰਘ ਗਿੱਲ, ਮਿੰਟੂ ਡੀਪੂ ਵਾਲਾ ਅਤੇ ਲਾਡਾ ਸਿੰਘ ਨੇ ਕਿਹਾ ਕਿ ਇਸ ਵਾਰ ਵਾਰਡ ਨੰਬਰ 13 ਵਿਚ ਨਿਰਮਲ ਕੌਰ ਨੂੰ ਵੋਟਰਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਵਾਰਡ ਨੰਬਰ 13 ਵਿਚ ਵੀ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਇਆ ਜਾਵੇਗਾ | ਆਗੂਆਂ ਨੇ ਦਾਅਵਾ ਕੀਤਾ ਕਿ ਇਲਾਕੇ ਦੇ ਲੋਕ ਇਸ ਵਾਰ ਵਿਕਾਸ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ੈਸਲਾ ਕਰਨਗੇ |