14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ 'ਚ ਆਇਆ ਵੱਡਾ ਸੁਧਾਰ-ਪਿ੍ੰ: ਕੁਲਵਿੰਦਰ ਸਿੰਘ <br/>

ਅਜੀਤ ਡੈਸਕ 19-05-2026
ਅੰਮਿ੍ਤਸਰ, 18 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਿਖੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੀ ਅਗਵਾਈ 'ਚ ਕਾਲਜਾਂ ਦੇ ਸਟਾਫ਼ ਸਕੱਤਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ 'ਚ ਪਿਛਲੇ 3-4 ਸਾਲਾਂ ਦੌਰਾਨ ਵਿੱਦਿਅਕ ਸੰਸਥਾਵਾਂ 'ਚ ਆਏ ਸੁਧਾਰਾਂ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੀਟਿੰਗ ਵਿਚ ਸ਼ਾਮਿਲ ਸਟਾਫ਼ ਸਕੱਤਰ ਡਾ. ਗੁਰਜੰਟ ਸਿੰਘ ਨੇ, ਡਾ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਮੂਹ ਸਟਾਫ਼ ਨੂੰ ਮੀਟਿੰਗ ਦੇ ਵੇਰਵਿਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਦੌਰਾਨ ਸਮੂਹ ਸਟਾਫ਼ ਨੇ ਵੀ ਇੱਕਸੁਰ ਹੋ ਕੇ ਹਾਮੀ ਭਰੀ ਕਿ ਪਿਛਲੇ ਕੁਝ ਸਾਲਾਂ ਵਿਚ ਅਦਾਰਿਆਂ ਦੇ ਇਨਫਰਾਸਟਰਕਚਰ (ਢਾਂਚੇ), ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸੰਬੰਧਿਤ ਮਸਲਿਆਂ ਵਿਚ ਬਹੁਤ ਵੱਡਾ ਸੁਧਾਰ ਆਇਆ ਹੈ, ਜਿਸ ਸਦਕਾ ਸਮੂਹ ਵਿੱਦਿਅਕ ਅਦਾਰੇ ਚੜ੍ਹਦੀ ਕਲਾ ਵਿਚ ਹਨ | ਮੀਟਿੰਗ ਦੌਰਾਨ ਦੱਸਿਆ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੀ ਉਚੇਰੀ ਸੋਚ ਅਤੇ ਅਣਥੱਕ ਮਿਹਨਤ ਸਦਕਾ ਸਕੂਲਾਂ-ਕਾਲਜਾਂ ਨੂੰ ਸਮੇਂ ਦੇ ਹਾਣੀ ਬਣਾਇਆ ਗਿਆ ਹੈ | ਵਿਦਿਆਰਥੀਆਂ ਲਈ ਸਮਾਰਟ ਰੂਮ ਅਤੇ ਆਈ. ਸੀ. ਟੀ. ਲੈਬਾਂ ਵਰਗੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ | ਇਸ ਤੋਂ ਇਲਾਵਾ, ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਿਲ ਬਣਾਉਣ ਲਈ ਵਿਸ਼ੇਸ਼ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਉੱਚ ਅਹੁਦਿਆਂ ਦੀ ਤਿਆਰੀ ਲਈ 'ਨਿਸਚੈ ਅਕੈਡਮੀ' ਰਾਹੀਂ ਮੁਫ਼ਤ ਕੋਚਿੰਗ ਦਾ ਸ਼ਲਾਘਾਯੋਗ ਪ੍ਰਬੰਧ ਵੀ ਕੀਤਾ ਗਿਆ ਹੈ |

ਪਿਛਲੀ ਖ਼ਬਰ ਫੁਲਕਾਰੀ ਨੇ 'ਮੇਹਫ਼ਿਲ-ਏ-ਦਾਸਤਾਨਗੋਈ-ਦ ਆਰਟ ਆਫ਼ ਦ ਸਪੋਕਨ ਟੇਲ' ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਨੀਪੁਰ 'ਚ ਲੁੱਟੇ ਹੋਏ ਹਥਿਆਰ ਕੁੱਕੀ ਜਨਜਾਤੀ ਦੇ ਲੋਕਾਂ ਨੂੰ ਹਲਾਕ ਕਰਨ ਲਈ ਵਰਤੇ ਜਾ ਰਹੇ ਹਨ-ਲਾਰੈਂਸ ਚੌਧਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।