14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਿਧਾਇਕਾ ਜੀਵਨਜੋਤ ਕੌਰ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਕਿੱਟਾਂ ਦੀ ਵੰਡ ਕੀਤੀ <br/>

'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਕਿੱਟਾਂ ਦੀ ਵੰਡ ਕਰਦੇ ਹੋਏ ਵਿਧਾਇਕਾ ਜੀਵਨਜੋਤ ਕੌਰ | ਨਾਲ ਹਨ ਬਲਾਕ ਪ੍ਰਧਾਨ ਐਡਵਕੇਟ ਹਰਪਾਲ ਸਿੰਘ ਨਿੱਝਰ | ਤਸਵੀਰ : ਨਿਰਮਲ ਸਟੂਡੀਓ <br/> 19-05-2026
ਅੰਮਿ੍ਤਸਰ, 18 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਪੂਰਬੀ ਅਧੀਨ ਪੈਂਦੀ ਵਾਰਡ ਨੰਬਰ 18 'ਚ ਬਲਾਕ ਪ੍ਰਧਾਨ ਐਡਵਕੇਟ ਹਰਪਾਲ ਸਿੰਘ ਨਿੱਝਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਵਿਧਾਇਕਾ ਜੀਵਨਜੋਤ ਕੌਰ ਨੇ 'ਸਖੀਆਂ' ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਸਖੀਆਂ ਨੂੰ ਕਿੱਟਾਂ ਦੀ ਵੰਡ ਕੀਤੀ ਗਈ ਉਪਰੰਤ ਯੋਜਨਾ ਲਈ ਫਾਰਮਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰਵਾਈ | ਇਸ ਮੌਕੇ ਜੀਵਨਜੋਤ ਕੌਰ ਨੇ ਕਿਹਾ ਕਿ ਸਾਡਾ ਮਕਸਦ ਇਸ ਯੋਜਨਾ ਦਾ ਲਾਭ ਘਰ-ਘਰ ਤੱਕ ਪਹੁੰਚਾਉਣਾ ਹੈ ਤਾਂ ਜੋ ਹਰ ਧੀਆਂ-ਭੈਣਾਂ ਆਰਥਿਕ ਤੌਰ 'ਤੇ ਮਜ਼ਬੂਤ ਹੋ ਸਕਣ | ਉਨ੍ਹਾਂ ਪਾਰਟੀ ਦੀ ਮਜ਼ਬੂਤੀ ਅਤੇ ਵਿਕਾਸ ਕਾਰਜਾਂ ਲਈ ਦਿੱਤੇ ਗਏ ਸਹਿਯੋਗ ਅਤੇ ਪਿਆਰ ਲਈ ਧੰਨਵਾਦ ਕੀਤਾ |

ਪਿਛਲੀ ਖ਼ਬਰ ਕੌਮਾਂਤਰੀ ਮਿਊਜ਼ੀਅਮ ਦਿਵਸ ਮੌਕੇ ਹਜ਼ਾਰਾਂ ਵਰ੍ਹੇ ਪੁਰਾਣੀਆਂ ਦੁਰਲੱਭ ਵਸਤੂਆਂ ਤੇ ਸਿੱਖ ਰਾਜ ਦੇ ਸਿੱਕਿਆਂ ਬਾਰੇ ਦਿੱਤੀ... ਅਗਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਇੰਟਰ ਸਕੂਲ ਗਤਕਾ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।