ਤਪਸ਼ ਭਰੀ ਪੈ ਰਹੀ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਪਾਰਾ 43 ਡਿਗਰੀ ਸੈਲਸੀਅਸ ਤੱਕ ਪੁੱਜਿਆ <br/>
ਅਜੀਤ ਡੈਸਕ
20-05-2026
ਕੀ ਕਹਿੰਦੇ ਹਨ ਡਾ. ਸਮਸ਼ੇਰ ਸਿੰਘ
ਸਿਹਤ ਵਿਭਾਗ ਤੋਂ ਸੇਵਾਮੁਕਤ ਹੋਏ ਡਾਇਰੈਕਟਰ ਅਤੇ ਦਿਲ ਦੇ ਰੋਗਾਂ ਦੇ ਮਾਹਰ ਡਾਕਟਰ ਸਮਸ਼ੇਰ ਸਿੰਘ ਦਾ ਕਹਿਣਾ ਹੈ ਪੈ ਰਹੀ ਗਰਮੀ ਕਾਰਨ ਦਿਲ ਦੇ ਮਰੀਜਾਂ ਨੂੰ ਆਪਣਾ ਖਾਸ ਖਿਆਲ ਰੱਖਣਾ ਚਾਹੀਦਾ ਹੈ | ਦਿਲ ਦੇ ਰੋਗਾਂ ਤੋਂ ਪੀੜਤ ਮਰੀਜਾਂ ਨੂੰ ਆਪਣਾ ਬੀ.ਪੀ, ਸ਼ੂਗਰ ਸਮੇਂ-ਸਮੇਂ 'ਤੇ ਚੈੱਕ ਕਰਵਾਉਣ ਦੇ ਨਾਲ-ਨਾਲ ਦਵਾਈ ਜੋ ਡਾਕਟਰ ਵਲੋਂ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਨੂੰ ਸਮੇਂ ਸਿਰ ਖਾਣਾ ਚਾਹੀਦਾ ਹੈ | ਉਥੇ ਹਲਕਾ ਫੁਲਕਾ ਘਰ ਦਾ ਬਣਿਆ ਹੋਇਆ ਖਾਣਾ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਤੇਜ ਮਸਾਲੇਦਾਰ ਭੋਜਨ ਨਹੀਂ ਖਾਣਾ ਚਾਹੀਦਾ | ਗਰਮੀ ਵਿਚ ਬਾਹਰ ਨਿਕਲਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ | ਜੇਕਰ ਉਨ੍ਹਾਂ ਨੂੰ ਸਾਹ ਚੜਨਾ, ਘਬਰਾਹਟ ਹੋਣਾ, ਦਿਲ ਦੀ ਧੜਕਣ ਤੇਜ ਹੋਣਾ, ਬੇਹੋਸ਼ੀ ਆਦਿ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਤੁਰੰਤ ਡਾਕਟਰੀ ਸਹਾਇਤਾ ਲੈਣ ਚਾਹੀਦੀ ਹੈ |
ਕੀ ਕਹਿੰਦੇ ਹਨ ਡਾ. ਸੁਪਿ੍ਯਾ ਰੰਧਾਵਾ
ਬੱਚਿਆਂ ਰੋਗਾਂ ਦੇ ਮਾਹਰ ਡਾਕਟਰ ਸੁਪਿ੍ਯਾ ਰੰਧਾਵਾ ਦਾ ਕਹਿਣਾ ਹੈ ਕਿ ਅੱਤ ਦੀ ਪੈ ਰਹੀ ਗਰਮੀ 'ਤੇ ਚੱਲ ਰਹੀਆਂ ਗਰਮ ਹਵਾਵਾਂ ਤੋਂ ਬੱਚਿਆਂ ਨੂੰ ਬਚਾਉਣਾ ਚਾਹੀਦਾ ਹੈ | 'ਹੀਟ ਸਟਰੋਕ' ਜਿਸ ਨੂੰ ਲੂ ਲੱਗਣਾ ਕਹਿੰਦੇ ਹਨ, ਜੋ ਬੱਚਿਆਂ ਲਈ ਖਤਰਾ ਬਣ ਸਕਦੀ ਹੈ | ਤੇਜ਼ ਗਰਮੀ ਕਾਰਨ ਬੱਚਿਆਂ ਨੂੰ ਚੱਕਰ ਆਉਣਾ, ਉਲਟੀ ਆਉਣਾ, ਤੇਜ਼ ਬੁਖਾਰ ਹੋਣਾ, ਦੇਖਣ ਵਿਚ ਪ੍ਰੇਸ਼ਾਨੀ, ਬੇਹੋਸ਼ੀ ਆਉਣਾ, ਸਰੀਰ ਵਿਚ ਪਸੀਨਾ ਨਾ ਆਉਣਾ, ਧਕੜਣ ਤੇਜ਼ ਹੋਣਾ, ਬੀ.ਪੀ. ਘੱਟ ਹੋਣਾ, ਚਮੜੀ ਦੇ ਰੋਗ ਆਦਿ ਹੋਣ ਲੱਗ ਜਾਂਦੇ ਹਨ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਲੂ ਤੋਂ ਬਚਾਉਣ ਲਈ ਨਾਰੀਅਲ ਪਾਣੀ, ਗੰਨੇ ਦਾ ਰਸ, ਨਿੰਬੂ ਪਾਣੀ, ਲੱਸੀ ਆਦਿ ਦਾ ਜਿਆਦਾ ਤੋਂ ਜਿਆਦਾ ਤਰਲ ਪਦਾਰਥ ਪਿਆਓ ਅਤੇ ਤੰਗ ਨਾ ਕੱਪੜੇ ਨਾ ਪਾਏ ਜਾਣ, ਹਲਕਾ ਫੁਲਕਾ ਖਾਣਾ ਦਿੱਤਾ ਜਾਵੇ, ਬਾਜ਼ਾਰੀ ਖਾਣੇ ਤੋਂ ਪ੍ਰਹੇਜ ਰੱਖਿਆ ਜਾਵੇ, ਬੱਚਿਆਂ ਨੂੰ ਧੁੱਪ ਵਿਚ ਜਾਣ ਤੋਂ ਰੋਕਿਆ ਜਾਵੇ |