05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਗੋਇੰਦਵਾਲ ਜੇਲ੍ਹ 'ਚੋਂ ਪਾਬੰਦੀਸ਼ੁਦਾ ਸਮਾਨ ਬਰਾਮਦ <br/>

ਅਜੀਤ ਡੈਸਕ 20-05-2026
ਤਰਨ ਤਾਰਨ, 19 ਮਈ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਇਕ ਜੇਲ੍ਹ ਕਰਮਚਾਰੀ ਸਮੇਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੁਲਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਟਾਵਰ ਨੰਬਰ 5 ਅਤੇ 6 ਦੇ ਨਜ਼ਦੀਕ ਤੋਂ ਅਣਪਛਾਤੇ ਵਿਅਕਤੀਆਂ ਵਲੋਂ ਜੇਲ੍ਹ ਦੇ ਬਾਹਰੋਂ ਸੁੱਟੇ ਹੋਏ ਤਿੰਨ ਲਵਾਰਿਸ ਪੈਕੇਟ ਬਰਾਮਦ ਹੋਏ, ਜਿਸ ਵਿਚ 2 ਹੀਟਰ ਸਪਰਿੰਗ, 1 ਲਾਈਟਰ, 1 ਸਿਗਰੇਟ ਡੱਬੀ, 1 ਕੂਲਲਿੱਪ, 3 ਤੰਬਾਕੂ ਪੁੜੀਆਂ, 9 ਬੀੜੀਆਂ ਦੇ ਬੰਡਲ ਅਤੇ ਇਕ ਮੋਬਾਈਲ ਫੋਨ ਬਰਾਮਦ ਹੋਇਆ ਹੈ | ਜਾਂਚ ਵਿਚ ਪੈਸਕੋ ਕਰਮਚਾਰੀ ਪਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੋਹਕਮਪੁਰਾ ਜ਼ਿਲ੍ਹਾ ਅੰਮਿ੍ਤਸਰ ਵਲੋਂ ਇਕ ਪੈਕੇਟ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਪੈਸਕੋ ਕਰਮਚਾਰੀ ਪਲਵਿੰਦਰ ਸਿੰਘ ਸਮੇਤ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/> ਅਗਲੀ ਖ਼ਬਰ ਲੁੱਕ ਪਲਾਂਟ 'ਚੋਂ ਰਿੰਮ ਚੋਰੀ ਕਰਨ 'ਤੇ ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।