05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/>

ਅਜੀਤ ਡੈਸਕ 20-05-2026
ਤਰਨ ਤਾਰਨ, 19 ਮਈ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਮਾਣਕਪੁਰ ਨਜ਼ਦੀਕ ਨਾਕਾਬੰਦੀ ਦੌਰਾਨ ਬਲਜਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਸ਼ੇਰੋਂ ਹਾਲ ਵਾਸੀ ਜਗਤਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮਾਣੋਚਾਹਲ ਮੋੜ ਤੋਂ ਅਰਸ਼ਦੀਪ ਸਿੰਘ ਪੁੱਤਰ ਸਤਵਿੰਦਰ ਸਿੰਘ ਵਾਸੀ ਮੁਹੱਲਾ ਗੁਰੂ ਕਾ ਖੂਹ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 100 ਗ੍ਰਾਮ ਅਫੀਮ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਮਰਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਫਤਿਆਬਾਦ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਗੁਰਪ੍ਰੀਤ ਸਿੰਘ ਪੁੱਤਰ ਪ੍ਰਮਜੀਤ ਸਿੰਘ ਵਾਸੀ ਫਤਿਆਬਾਦ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਅਰਵਿੰਦ ਕੰਬੋਜ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮਾੜੀਮੇਘਾ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਗੁਰਪ੍ਰੀਤ ਸਿੰਘ ਪੁੱਤਰ ਪ੍ਰਮਜੀਤ ਸਿੰਘ ਵਾਸੀ ਮਾੜੀਮੇਘਾ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਆਈ. ਰਾਹੁਲ ਕਚੂਰਾ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲੇਅ ਲਾਈਨ ਹਾਈਵੇ ਨਜ਼ਦੀਕ ਨਿਆਰਾ ਪੈਟਰੋਲ ਪੰਪ ਨਜ਼ਦੀਕ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਜੋਰਾਵਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕਿੜੀਆਂ ਅਤੇ ਗੁਰਜੰਟ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਹਰੀਕੇ ਨੂੰ ਕਾਬੂ ਕੀਤਾ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ•ਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |

ਪਿਛਲੀ ਖ਼ਬਰ ਸਫਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੀਤੀ ਰੋਸ ਰੈਲੀ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਪਾਬੰਦੀਸ਼ੁਦਾ ਸਮਾਨ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।