06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਲਈ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਨੇ ਕੀਤੀ ਹੰਗਾਮੀ ਮੀਟਿੰਗ <br/>

ਅਜੀਤ ਡੈਸਕ 20-05-2026
ਤਰਨ ਤਾਰਨ, 19 ਮਈ (ਇਕਬਾਲ ਸਿੰਘ ਸੋਢੀ)-ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ 'ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਮੂਹ ਮੁਲਾਜ਼ਮਾਂ ਦੀ ਇਕ ਮੀਟਿੰਗ ਐਨ.ਐਚ.ਐਮ. ਇੰਪਲਾਈਜ ਯੂਨੀਅਨ ਪੰਜਾਬ ਦੇ ਬੈਨਰ ਹੇਠ ਹੋਈ | ਇਸ ਮੀਟਿੰਗ ਵਿਚ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਤੋਂ ਜ਼ਿਲ੍ਹਾ ਆਗੂਆਂ ਨੇ ਬੜੀ ਹੀ ਗਰਮਜੋਸ਼ੀ ਨਾਲ ਭਾਗ ਲਿਆ | ਇਸ ਮੀਟਿੰਗ 'ਚ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਦੱਸਿਆ ਕਿ ਯੂਨੀਅਨ ਲੰਮੇ ਸਮੇਂ ਤੋਂ ਬਰਾਬਰ ਕੰਮ ਬਰਾਬਰ ਤਨਖਾਹ, ਸਮੂਹ ਮੁਲਾਜ਼ਮਾਂ ਲਈ ਗਰੇਚੁਟੀ, ਲੋਆਲਿਟੀ ਬੋਨਸ ਅਤੇ ਹੋਰ ਮੁੱਖ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਵਿਭਾਗ ਵਿਰੁੱਧ ਸੰਘਰਸ਼ ਕਰ ਰਹੀ ਹੈ, ਪ੍ਰੰਤੂ ਵਿਭਾਗ ਤੇ ਸਰਕਾਰ ਨਾਲ ਅਨੇਕਾਂ ਮੀਟਿੰਗਾਂ ਹੋਣ ਤੋਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਿਆ, ਜਿਸ ਕਾਰਨ ਸਮੂਹ ਐਨ.ਐਚ.ਐਮ. ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਲਈ ਯੂਨੀਅਨ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਰਣਨੀਤੀ ਤਿਆਰ ਕਰਨ ਲਈ ਇਹ ਮੀਟਿੰਗ ਗਈ | ਮੀਟਿੰਗ ਵਿਚ ਸਮੂਹ ਆਗੂਆਂ ਨੇ ਸਰਬ ਸਾਂਝੀ ਆਵਾਜ਼ 'ਚ ਸਰਕਾਰ ਅਤੇ ਵਿਭਾਗ ਵਿਰੁੱਧ ਤਿੱਖਾ ਸੰਘਰਸ਼ ਕਰਨ ਦੀ ਸਹਿਮਤੀ ਦਿੱਤੀ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕੀਤਾ ਜਾਵੇ, ਨਹੀਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੀਟਿੰਗ ਸੰਦੀਪ ਕੌਰ ਬਰਨਾਲਾ, ਰਾਮ ਸਿੰਘ ਕਪੂਰਥਲਾ ਡਾ. ਜਤਿੰਦਰ, ਜਸਵੀਰ ਸਿੰਘ ਤਰਨ ਤਾਰਨ, ਗੁਰਪ੍ਰੀਤ ਸਿੰਘ ਮੁਕਤਸਰ, ਸੁਖਜੀਤ ਕੌਰ ਰੋਪੜ, ਕਿਰਨਜੀਤ ਕੌਰ ਮੋਹਾਲੀ, ਡਾ. ਸ਼ਿਵਰਾਜ ਲੁਧਿਆਣਾ, ਅਮਨਦੀਪ ਪਟਿਆਲਾ, ਜਸ਼ਨ ਫਤਿਹਗੜ੍ਹ ਸਾਹਿਬ, ਡਾ ਸਿਮਰ ਮੋਗਾ, ਮਨਿੰਦਰ ਨਵਾਂ ਸ਼ਹਿਰ, ਡਾ. ਰਾਜ ਅਤੇ ਹੋਰ ਜ਼ਿਲਿ੍ਹਆਂ ਦੇ ਆਗੂ ਸ਼ਾਮਿਲ ਸਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਭੁੱਲਰ ਵਲੋਂ ਮਾਸਟਰ ਤਾਰਾ ਚੰਦ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਧਾਰਮਿਕ ਸਮਾਗਮ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।