06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਹਾਵਰਡਲੇਨ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 20-05-2026
ਝਬਾਲ, 19 ਮਈ (ਸੁਖਦੇਵ ਸਿੰਘ)-ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਹਾਵਰਡ ਲੇਨ ਸੀਨੀਅਰ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਮੈਡੀਕਲ ਗਰੁੱਪ ਵਿਚ ਸਮਰਪ੍ਰੀਤ ਕੌਰ ਨੇ 94.2 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਕਮਰਸ ਗਰੁੱਪ ਵਿਚ ਗੁਰਲੀਨ ਕੌਰ ਨੇ 90.4 ਫੀਸਦੀ ਅੰਕ ਲੈ ਕੇ ਦੂਜਾ ਅਤੇ ਦੀਪਕਮਲ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ ਡਾਇਰੈਕਟਰ ਮਨਜਿੰਦਰ ਸਿੰਘ ਵਿਰਕ, ਚੈਅਰਮੈਨ ਮਖਤੂਲ ਸਿੰਘ ਅਤੇ ਪਿ੍ੰਸੀਪਲ ਬਲਰਾਜ ਸਿੰਘ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਦੀ ਇਸ ਸਫ਼ਲਤਾ 'ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਬੱਚਿਆਂ ਦੀ ਦਿਨ-ਰਾਤ ਦੀ ਸਖ਼ਤ ਮਿਹਨਤ, ਲਗਨ ਅਤੇ ਦਿ੍ੜ੍ਹਤਾ ਸਦਕਾ ਹੀ ਸਕੂਲ ਨੂੰ ਇਹ ਵੱਡਾ ਮੁਕਾਮ ਹਾਸਲ ਹੋਇਆ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ 23,24 ਮਈ ਨੂੰ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਦਾ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਲਿਆ ਜਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।