06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮਾਰੀਆਂ ਮੱਲਾਂ <br/>

ਅਜੀਤ ਡੈਸਕ 20-05-2026
ਚੋਹਲਾ ਸਾਹਿਬ, 19 ਮਈ (ਬਲਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵਲੋਂ ਕਰਵਾਏ ਗਏ ਵੱਖ ਵੱਖ-ਵੱਖ ਸਕੂਲਾਂ ਦੇ ਮੁਕਾਬਲਿਆਂ ਵਿਚ ਭਾਗ ਲੈ ਕੇ ਜਿੱਤ ਪ੍ਰਾਪਤ ਕਰਦਿਆਂ ਇਨਾਮ ਪ੍ਰਾਪਤ ਕਰਦਿਆਂ ਸਕੂਲ ਦੇ ਬੁਲੰਦੀਆਂ ਵੱਲ ਵੱਧਦੇ ਕਾਫਲੇ ਨੂੰ ਹੋਰ ਅਗਾਂਹ ਤੋਰਿਆ ਹੈ | ਮੁਕਾਬਲਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪਿੰ੍ਰਸੀਪਲ ਡਾ.ਪਰਮਿੰਦਰ ਕੌਰ ਖਹਿਰਾ ਨੇ ਦੱਸਿਆ ਕਿ ਸਾਡੇ ਸਕੂਲ ਦੇ 24 ਵਿਦਿਆਰਥੀਆਂ ਨੇ ਸੁੰਦਰ ਦਸਤਾਰ ਅਤੇ ਦੁਮਾਲਾ ਮੁਕਾਬਲਾ, ਸੁੰਦਰ ਲਿਖਾਈ, ਪੇਟਿੰਗ ਅਤੇ ਪ੍ਰਸ਼ਨ-ਉਤਰ ਮੁਕਾਬਲਿਆਂ ਵਿਚ ਭਾਗ ਲਿਆ, ਜਿਸ ਵਿਚ ਲਗਪਗ 20 ਸਕੂਲਾਂ ਦੇ ਅਣਗਣਿਤ ਵਿਦਿਆਰਥੀ ਸ਼ਾਮਿਲ ਸਨ, ਵਿਚੋਂ ਇਨਾਮ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਮੁਕਾਬਲਿਆਂ ਦੇ ਇੰਚਾਰਜ ਅਧਿਆਪਕ ਸੰਦੀਪ ਕੌਰ ਅਤੇ ਜਸ਼ਨਦੀਪ ਕੌਰ ਨੇ ਬਹੁਤ ਮਿਹਨਤ ਕਰਵਾਈ ਹੈ | ਇਸ ਮੌਕੇ ਸੰਸਥਾ ਦੇ ਪ੍ਰਧਾਨ ਰਵੀਇੰਦਰ ਸਿੰਘ ਗਿੱਲ ਸਭਰਾ, ਹਰਜੀਤ ਕੌਰ ਸੰਧੂ ਨੇ ਵੀ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਮੌਕੇ ਸਾਰਾ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਦੀ ਗਤਕਾ ਟੀਮ ਨੇ ਓਵਰਆਲ ਟਰਾਫੀ ਜਿੱਤੀ <br/> ਅਗਲੀ ਖ਼ਬਰ ਹਾਵਰਡਲੇਨ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।