06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਐੱਸ. ਆਈ. ਆਰ. ਦੌਰਾਨ ਬੀ. ਐੱਲ. ਓਜ਼. ਨੂੰ ਪੂਰਾ ਸਹਿਯੋਗ ਦੇਣ ਜ਼ਿਲ੍ਹਾ ਵਾਸੀ- ਜ਼ਿਲ੍ਹਾ ਚੋਣ ਅਫ਼ਸਰ <br/>

ਸ੍ਰੀ ਰਾਹੁਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ | <br/> 20-05-2026
ਤਰਨ ਤਾਰਨ, 19 ਮਈ (ਹਰਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਦਾ ਅਹਿਮ ਕਾਰਜ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਸਿਵ ਰਵੀਜ਼ਨ ਕਰਵਾਈ ਜਾ ਰਹੀ ਹੈ | ਇਸ ਤਹਿਤ ਜ਼ਿਲ੍ਹੇ ਵਿਚ ਬੀ.ਐੱਲ.ਓਜ਼ ਵਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਏ ਜਾਣਗੇ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਭਾਰਤ ਚੋਣ ਕਮਿਸ਼ਨ ਵਲੋਂ ਕਰਵਾਈ ਜਾ ਰਹੀ ਐਸ.ਆਈ.ਆਰ. ਦੌਰਾਨ ਬੀ.ਐੱਲ.ਓਜ਼. ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹਾ ਤਰਨ ਤਾਰਨ ਵਿਚ ਕੁੱਲ 911 ਬੂਥਾਂ 'ਤੇ 911 ਬੀ.ਐਲ.ਓਜ਼, 92 ਬੀ.ਐੱਲ.ਓਜ਼ ਸੁਪਰਵਾਈਜ਼ਰ, 4 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਤੇ 8 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਇਸ ਸਮੇਂ 775205 ਵੋਟਰ ਹਨ, ਜਿਸ ਅਨੁਸਾਰ ਹਰੇਕ ਬੀ.ਐਲ.ਓ. ਨੂੰ ਔਸਤ 850 ਵੋਟਰਾਂ ਦੀ ਐਸ.ਆਈ.ਆਰ. ਕਰਨੀ ਹੋਵੇਗੀ | ਐਸ.ਆਈ.ਆਰ. ਅਧੀਨ ਜ਼ਿਲ੍ਹਾ ਤਰਨ ਤਾਰਨ ਵਿਚ 775205 ਵੋਟਰਾਂ ਵਿਚੋਂ 720441 ਵੋਟਰ 2003 ਦੀ ਵੋਟਰ ਸੂਚੀ ਨਾਲ ਮੈਪ ਕਰ ਦਿੱਤੇ ਗਏ ਹਨ, ਜੋ ਕਿ ਤਕਰੀਬਨ 93 ਫੀਸਦੀ ਬਣਦਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਿ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਜਰੂਰੀ ਹੈ, ਫਿਰ ਵੀ ਮੈਪ ਕੀਤੇ ਹੋਏ ਵੋਟਰਾਂ ਲਈ ਐਸ.ਆਈ.ਆਰ. ਦੀ ਪ੍ਰਕਿਰਿਆ ਕਾਫੀ ਆਸਾਨ ਹੋਵੇਗੀ | ਜੇਕਰ ਕੋਈ ਵੋਟਰ ਐਸ.ਆਈ.ਆਰ. ਅਧੀਨ ਇਨੂਮੀਰੇਸ਼ਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਕੀਤਾ ਜਾਵੇਗਾ, ਜੋ ਮਿਤੀ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਦਾਅਵੇ ਅਤੇ ਇਤਰਾਜ਼ ਮਿਤੀ 30 ਅਗਸਤ 2026 ਤੱਕ ਲਏ ਜਾਣਗੇ, ਜਿਨ੍ਹਾਂ ਦਾ ਨਿਪਟਾਰਾ ਮਿਤੀ 28 ਸਤੰਬਰ 2026 ਤੱਕ ਕਰਦੇ ਹੋਏ ਮਿਤੀ 1 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਲਈ 1 ਅਕਤੂਬਰ 2026 ਨੂੰ ਯੋਗਤਾ ਮਿਤੀ ਨਿਰਧਾਰਿਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਅਧੀਨ ਹੀ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ ਮਿਤੀ 24 ਜੁਲਾਈ 2026 ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ 'ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ | ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਲਈ ਮਿਤੀ 15 ਜੂਨ 2026 ਤੋਂ ਮਿਤੀ 24 ਜੂਨ 2026 ਤੱਕ ਖਾਸ ਸਿਖਲਾਈ ਰੱਖੀ ਗਈ ਹੈ | ਇਸ ਦੇ ਨਾਲ ਹੀ ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ ਨਿਯੁਕਤ ਕਰਨ ਲਈ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਦੀ ਐਸ.ਆਈ. ਆਰ. ਵਿਚ ਸ਼ਮੂਲੀਅਤ ਵਧਾਉਣ ਲਈ ਬੀ.ਐਲ.ਏ. ਨੂੰ ਵੋਟਰਾਂ ਦੇ ਫਾਰਮ ਜਮ੍ਹਾ ਕਰਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਯਕੀਨ ਦਿਵਾਇਆ ਕਿ ਐੱਸ.ਆਈ.ਆਰ. ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿਚੋਂ ਬਾਹਰ ਕਰਨਾ ਹੈ |

ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਨੇ ਨਤੀਜਿਆਂ 'ਚ ਮੋਹਰੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਪਰਮਿੰਦਰ ਸਿੰਘ ਮੁਨਸ਼ੀ ਦੀ ਕੈਲੀਫ਼ੋਰਨੀਆ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।