06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਨੇ ਨਤੀਜਿਆਂ 'ਚ ਮੋਹਰੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਮੂਹ ਸਟਾਫ਼ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਵਿਦਿਆਰਥੀ | ਤਸਵੀਰ: ਅਟਵਾਲ <br/> 20-05-2026
ਗੋਇੰਦਵਾਲ ਸਾਹਿਬ, 19 ਮਈ (ਸਕੱਤਰ ਸਿੰਘ ਅਟਵਾਲ)—ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਨੂੰ ਮੁੱਖ ਰੱਖਦੇ ਹੋਏ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਰਵ ਸ੍ਰੇਸ਼ਟ ਨਤੀਜੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਵਿਚ ਇਕ ਖਾਸ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕਰਨ ਲਈ ਸਕੂਲ ਦੀ ਮੈਨੇਜ਼ਮੈਂਟ ਕਮੇਟੀ ਵਲੋਂ ਖਾਸ ਪ੍ਰਬੰਧ ਕੀਤਾ ਗਿਆ | ਇਸ ਮੌਕੇ ਬੋਲਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪਿ੍ੰਸੀਪਲ ਮੈਡਮ ਸ੍ਰੀਮਤੀ ਮਨੀਸ਼ਾ ਸੂਦ ਨੇ ਦੱਸਿਆ ਕਿ ਸਕੂਲ ਦੀ ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਬੇਮਿਸਾਲ ਰਿਹਾ | ਸਕੂਲ ਦੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਦੱਸਵੀਂ ਜਮਾਤ ਵਿਚੋਂ 18 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਅਤੇ ਬਾਰ੍ਹਵੀਂ ਜਮਾਤ ਵਿਚੋਂ 12 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਅਲੀਸ਼ਾ ਸਟਰੀਮ ਕਾਮਰਸ ਅਤੇ ਨੂਰਪ੍ਰੀਤ ਕੌਰ ਸਟਰੀਮ ਨਾਨ-ਮੈਡੀਕਲ ਵਿਚ ਤਰਨ ਤਾਰਨ ਜ਼ਿਲ੍ਹੇ 'ਚੋਂ ਅੱਵਲ ਰਹੀਆਂ ਅਤੇ ਦਸਵੀਂ ਜਮਾਤ ਦੀ ਵਿਦਿਆਰਥਣ ਰਵਨੀਤ ਕੌਰ ਸਕੂਲ ਵਿਚੋਂ ਪਹਿਲੇ ਸਥਾਨ 'ਤੇ ਰਹੀ | ਸਕੂਲ ਦੇ 15 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚੋਂ 100 ਅੰਕ ਪ੍ਰਾਪਤ ਕਰਕੇ ਸਕੂਲ ਦੀ ਸ਼ਾਨ ਨੂੰ ਹੋਰ ਵਧਾਇਆ | ਇਸ ਵਿਸ਼ੇਸ਼ ਸਮਾਰੋਹ ਦੇ ਅਖੀਰ ਵਿਚ ਮੈਨੇਜ਼ਮੈਂਟ ਦੀ ਕਮੇਟੀ ਦੇ ਮੈਂਬਰਾਂ ਨੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ ਅਤੇ ਆਸ ਦਿਵਾਈ ਕਿ ਸਕੂਲ ਬੋਰਡ ਦੇ ਨਤੀਜਿਆਂ ਵਿਚ ਹਰ ਸਾਲ ਹੋਰ ਬੁਲੰਦੀਆਂ ਹਾਸਲ ਕਰਦਾ ਰਹੇਗਾ |

ਪਿਛਲੀ ਖ਼ਬਰ ਬੀਬਾ ਪਰਨੀਤ ਕੌਰ ਕੈਰੋਂ ਵਲੋਂ ਕੈਰੋਂ ਧੜੇ ਨਾਲ ਸੰਬੰਧਿਤ ਉਮੀਦਵਾਰਾਂ ਦੇ ਹੱਕ 'ਚ ਕੀਤਾ ਜਾ ਰਿਹਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਐੱਸ. ਆਈ. ਆਰ. ਦੌਰਾਨ ਬੀ. ਐੱਲ. ਓਜ਼. ਨੂੰ ਪੂਰਾ ਸਹਿਯੋਗ ਦੇਣ ਜ਼ਿਲ੍ਹਾ ਵਾਸੀ- ਜ਼ਿਲ੍ਹਾ ਚੋਣ ਅਫ਼ਸਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।