21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅਮਨ ਸ਼ਾਂਤੀ ਨਾਲ ਵੋਟਾਂ ਪਾਉਣ ਤੇ ਭਾਈਚਾਰਾ ਕਾਇਮ ਰੱਖਣ ਦੀ ਹਰਮਿੰਦਰ ਸਿੰਘ ਗਿੱਲ ਵਲੋਂ ਅਪੀਲ <br/>

ਅਜੀਤ ਡੈਸਕ 26-05-2026
ਪੱਟੀ, 25 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ ਅੱਜ ਹੋ ਰਹੀਆਂ ਚੋਣਾਂ ਸੰਬੰਧੀ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਮਨ ਸ਼ਾਂਤੀ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਤਕਰਾਰਬਾਜ਼ੀ ਤੋਂ ਦੂਰ ਰਹਿਣ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਵੋਟਰ ਦੀ ਵੋਟ ਮਹੱਤਵਪੂਰਨ ਹੁੰਦੀ ਹੈ ਅਤੇ ਸਾਰੇ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਆਪਸੀ ਭਾਈਚਾਰਾ ਅਤੇ ਸਾਂਝ ਬਣਾਈ ਰੱਖਣ ਦੀ ਵੀ ਅਪੀਲ ਕੀਤੀ | ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਨਾਮਜ਼ਦਗੀ ਦੌਰਾਨ ਪ੍ਰਸ਼ਾਸਨ ਵਲੋਂ ਪਾਰਦਰਸ਼ੀ ਢੰਗ ਨਾਲ ਕਾਰਵਾਈ ਕੀਤੀ ਗਈ, ਉਸੇ ਤਰ੍ਹਾਂ ਅੱਜ ਵੋਟਿੰਗ ਦੌਰਾਨ ਵੀ ਅਧਿਕਾਰੀ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ | ਉਨ੍ਹਾਂ ਅੰਤ ਵਿਚ ਸਮੂਹ ਸ਼ਹਿਰ ਨਿਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਮਤ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਚੋਣਾਂ : 74 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ, 2027 ਵਿਧਾਨ ਸਭਾ ਚੋਣਾਂ ਦਾ ਵੀ ਮਿਲੇਗਾ ਸੰ... ਅਗਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਖੇਤੀਬਾੜੀ ਅਧਿਕਾਰੀਆਂ ਖੇਤ ਦਾ ਕੀਤਾ ਨਿਰੀਖਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।