21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸੰਤ ਬਾਬਾ ਖੜਕ ਸਿੰਘ ਤੇ ਬਾਬਾ ਦਰਸ਼ਨ ਸਿੰਘ ਜੀ ਦੀ ਬਰਸੀ 31 ਨੂੰ ਮਨਾਈ ਜਾਵੇਗੀ- ਬਾਬਾ ਭੋਲਾ ਸਿੰਘ <br/>

ਅਜੀਤ ਡੈਸਕ 26-05-2026
ਝਬਾਲ, 25 ਮਈ (ਸਰਬਜੀਤ ਸਿੰਘ)-ਸੱਚਖੰਡ ਵਾਸੀ ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਜੀ ਬੀੜ ਸਾਹਿਬ ਵਾਲਿਆਂ ਤੇ ਬਾਬਾ ਦਰਸ਼ਨ ਸਿੰਘ ਦੀ ਸਲਾਨਾ ਬਰਸੀ ਗੁਰਦੁਆਰਾ ਸੰਤ ਨਿਵਾਸ ਵਿਖੇ 31 ਮਈ ਨੂੰ ਬਾਬਾ ਬਾਬਾ ਸੰਤੋਖ ਸਿੰਘ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਗੁਰਦੁਆਰਾ ਸੰਤ ਨਿਵਾਸ ਦੇ ਸੇਵਾਦਾਰ ਬਾਬਾ ਭੋਲਾ ਸਿੰਘ ਨੇ ਦਿੰਦਿਆਂ ਦੱਸਿਆ ਕਿ 29 ਮਈ ਨੂੰ 21 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 30 ਮਈ ਦੀ ਸ਼ਾਮ ਨੂੰ ਰਾਤ 12 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ, ਜਦੋਂਕਿ 31 ਮਈ ਨੂੰ 21 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਹਜੂਰੀ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਜਾਵੇਗਾ | ਉਪਰੰਤ ਦੀਵਾਨ ਹਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪ੍ਰਸਿੱਧ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਸੰਤ ਮਹਾਂਪੁਰਸ਼ ਅਤੇ ਹੋਰ ਧਾਰਮਿਕ ਅਤੇ ਰਾਜਸੀ ਆਗੂ ਪਹੁੰਚ ਕੇ ਹਾਜ਼ਰੀਆਂ ਭਰਨਗੇ ਅਤੇ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਉਣਗੇ | ਬਾਬਾ ਭੋਲਾ ਸਿੰਘ ਨੇ ਦੱਸਿਆ ਕਿ ਇਸ ਮੌਕੇ ਗੁਰੂ ਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੇ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤੇ ਗਏ ਹਨ ਅਤੇ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼ ਪਾਰਕਿੰਗ ਆਦਿ ਲਈ ਪੂਰੇ ਪ੍ਰਬੰਧ ਕਰਕੇ ਸੇਵਾਦਾਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ, ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ | ਇਸ ਸਮੇਂ ਉਨ੍ਹਾਂ ਦੇ ਨਾਲ ਜੱਜ ਸਿੰਘ ਕਸੇਲ ਅਤੇ ਹੋਰ ਵੀ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ 31 ਨੂੰ ਰੋਸ ਪ੍ਰਦਰਸ਼ਨ ਦਾ ਐਲਾਨ ਅਗਲੀ ਖ਼ਬਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਨੇ ਤੋੜਿਆ ਲੋਕਾਂ ਦਾ ਲੱਕ- ਤਨੇਜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।