21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਏ ਭਾਰੀ ਵਾਧਿਆਂ ਕਾਰਨ ਲੋਕ ਕੇਂਦਰ ਤੇ ਸੂਬਾ ਸਰਕਾਰ ਤੋਂ ਤੰਗ ਆਏ- ਮੰਨਣ, ਅੰਮਿ੍ਤਬੀਰ ਸਿੰਘ <br/>

ਅਜੀਤ ਡੈਸਕ 27-05-2026
ਝਬਾਲ, 26 ਮਈ (ਸਰਬਜੀਤ ਸਿੰਘ)-ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਵੱਡੇ ਵਾਧੇ ਨਾਲ ਇਕ ਵਾਰ ਫਿਰ ਸਾਬਿਤ ਹੋ ਚੁੱਕਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ 'ਆਪ' ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਦਿਨੋ ਦਿਨ ਵੱਧ ਰਹੀ ਮੰਗਿਆਈ ਅਤੇ ਜਨਤਾ ਦੀਆਂ ਵੱਧ ਰਹੀਆਂ ਮੁਸ਼ਕਿਲਾਂ ਨਾਲ ਲੋਕ ਪ੍ਰੇਸ਼ਾਨ ਹੋ ਚੁੱਕੇ ਭਾਜਪਾ ਅਤੇ ਆਪ ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਇਨ੍ਹਾਂ ਦੋਵਾਂ ਸਰਕਾਰਾਂ ਨੂੰ ਚੱਲਦਾ ਕਰਨ ਲਈ ਤਿਆਰ ਹਨ | ਇਹ ਵਿਚਾਰ ਨੌਜਵਾਨ ਕਾਂਗਰਸੀ ਆਗੂ ਅੰਮਿ੍ਤਸ਼ੇਰ ਸਿੰਘ ਮੰਨਣ ਤੇ ਅੰਮਿ੍ਤਬੀਰ ਸਿੰਘ ਭੁੱਚਰ ਨੇ ਝਬਾਲ ਵਿਖੇ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਆਖਿਆ ਕਿ ਕਾਂਗਰਸ ਪਾਰਟੀ ਲੋਕਾਂ ਨੂੰ ਵਧੇਰੇ ਸਹੂਲਤਾਂ ਦੇ ਸਕਦੀ ਹੈ, ਕਿਉਂਕਿ ਪਹਿਲਾਂ ਜਦੋਂ ਵੀ ਕਾਂਗਰਸ ਸਰਕਾਰ ਦੀ ਬਣੀ, ਉਦੋਂ ਹੀ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲੀਆਂ ਹਨ, ਜਿਸ ਕਰਕੇ ਲੋਕ ਫਿਰ ਤੋਂ ਕਾਂਗਰਸ ਦੀ ਸਰਕਾਰ ਬਣਾਉਣ ਲਈ ਹੁਣ ਤੁਸੀਂ ਆਪਣੇ ਮਨ ਬਣਾ ਚੁੱਕੇ ਹਨ | ਉਨ੍ਹਾਂ ਆਖਿਆ ਕਿ ਅੱਜ ਸੂਬੇ ਵਿਚ ਪੂਰੀ ਤਰ੍ਹਾਂ ਜੰਗਲ ਰਾਜ ਬਣਿਆ ਪਿਆ ਹੈ ਤੇ ਕਿਸੇ ਦੀ ਕਿਧਰੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਦਿਨੋ ਦਿਨ ਵੱਧ ਰਹੀ ਮੰਗਿਆਈ ਅਤੇ ਬੇਰੁਜ਼ਗਾਰੀ ਤੋਂ ਇਲਾਵਾ ਨਸ਼ਿਆਂ ਵਿਚ ਵਾਧੇ ਕਾਰਨ ਪੰਜਾਬ ਅੰਦਰ ਲੁੱਟਾਂ ਖੋਹਾਂ ਵੀ ਵੱਧਦੀਆਂ ਜਾ ਰਹੀਆਂ ਹਨ, ਜਿਸ ਕਰਕੇ ਲੋਕਾਂ ਦਾ ਘਰੋਂ ਬਾਹਰ ਨਿਕਲਣ ਦਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ, ਪ੍ਰੰਤੂ ਸਾਡੀਆਂ ਸਰਕਾਰਾਂ ਲੋਕਾਂ ਨੂੰ ਲਾਰੇ ਲਾਉਣ ਤੱਕ ਹੀ ਸੀਮਤ ਦਿਖਾਈ ਦੇ ਰਹੀਆਂ ਹਨ | ਉਨ੍ਹਾਂ ਆਖਿਆ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਸਮੂਹ ਪਾਰਟੀ ਵਰਕਰ ਕਾਂਗਰਸ ਪਾਰਟੀ ਦੀ ਹੋਰ ਮਜ਼ਬੂਤੀ ਲਈ ਘਰ-ਘਰ ਮੁਹਿੰਮ ਚਲਾ ਕੇ ਲੋਕਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂ ਕਰਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਸ ਮੁਹਿੰਮ ਨੂੰ ਚਾਲੂ ਕਰਕੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ 2027 ਵਿਚ ਪੰਜਾਬ ਵਿਚ ਕਾਂਗਰਸ ਸਰਕਾਰ ਬਣਾਉਣ ਦੀ ਨੀਂਹ ਹੋਰ ਮਜ਼ਬੂਤ ਕੀਤੀ ਜਾ ਸਕੇ | ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਕਾਂਗਰਸੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਇਕ ਲਿਖਾਰੀ ਸਾਹਿਤ ਸਭਾ ਦੀ ਸਾਹਿਤਕ ਮਿਲਣੀ ਕਰਵਾਈ <br/> ਅਗਲੀ ਖ਼ਬਰ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ 29 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।