21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

'ਮਹਾਰਾਜਾ ਰਣਜੀਤ ਸਿੰਘ ਸਨਮਾਨ' ਨਾਲ ਸਨਮਾਨਿਤ ਹੋਏ ਥਾਣਾ ਚੋਹਲਾ ਸਾਹਿਬ ਮੁਖੀ ਐੱਸ. ਆਈ. ਰਣਜੀਤ ਸਿੰਘ <br/>

ਅਜੀਤ ਡੈਸਕ 27-05-2026
ਚੋਹਲਾ ਸਾਹਿਬ, 26 ਮਈ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦਾ ਸਿਰ ਫ਼ਖ਼ਰ ਨਾਲ ਉੱਚਾ ਕਰਨ ਵਾਲੇ ਪੰਜਾਬ ਦੇ ਹੋਣਹਾਰ ਖਿਡਾਰੀਆਂ ਨੂੰ ਪੰਜਾਬ ਸਰਕਾਰ ਵਲੋਂ 'ਮਹਾਰਾਜਾ ਰਣਜੀਤ ਸਿੰਘ ਸਨਮਾਨ' ਨਾਲ ਨਿਵਾਜਿਆ ਗਿਆ | ਇਸ ਮੌਕੇ ਪੁਲਿਸ ਥਾਣਾ ਚੋਹਲਾ ਸਾਹਿਬ ਵਿਖੇ ਤਾਇਨਾਤ ਸਬ ਇੰਸਪੈਕਟਰ ਰਣਜੀਤ ਸਿੰਘ ਨੂੰ ਵੀ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਅਤੇ ਦੇਸ਼ ਲਈ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਇਸ ਮਾਣਯੋਗ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਥਾਣਾ ਚੋਹਲਾ ਸਾਹਿਬ ਵਿਖੇ ਤਾਇਨਾਤ ਰਣਜੀਤ ਸਿੰਘ ਪੁੱਤਰ ਬਲਜੀਤ ਸਿੰਘ ਪਿੰਡ ਲਾਲਪੁਰਾ ਜ਼ਿਲ੍ਹਾ ਤਰਨ ਤਾਰਨ ਨਾਲ ਸੰਬੰਧਿਤ ਹਨ | ਉਹ ਭਾਰਤੀ ਵਾਲੀਵਾਲ ਟੀਮ ਦੇ ਚਾਰ ਸਾਲ ਕਪਤਾਨ ਰਹਿ ਚੁੱਕੇ ਹਨ ਅਤੇ ਲਗਪਗ 15 ਸਾਲ ਤੱਕ ਭਾਰਤੀ ਵਾਲੀਵਾਲ ਟੀਮ ਦਾ ਅਹਿਮ ਹਿੱਸਾ ਰਹੇ | ਆਪਣੇ ਸ਼ਾਨਦਾਰ ਖੇਡ ਜੀਵਨ ਦੌਰਾਨ ਉਨ੍ਹਾਂ ਨੇ ਕਈ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮੁਕਾਬਲਿਆਂ ਵਿਚ ਦੇਸ਼ ਦਾ ਨਾਂਅ ਰੌਸ਼ਨ ਕੀਤਾ | ਜਾਣਕਾਰੀ ਅਨੁਸਾਰ ਰਣਜੀਤ ਸਿੰਘ ਦੀ ਪਹਿਲੀ ਤਾਇਨਾਤੀ ਦਸ ਸਾਲ ਤੱਕ ਐੱਨ. ਐੱਸ. ਜੀ. ਦੇਹਰਾਦੂਨ ਵਿਚ ਰਹੀ, ਜਿੱਥੇ ਉਨ੍ਹਾਂ ਨੇ ਬੇਹੱਦ ਇਮਾਨਦਾਰੀ ਅਤੇ ਲਗਨ ਨਾਲ ਸੇਵਾਵਾਂ ਨਿਭਾਈਆਂ | ਇਸ ਤੋਂ ਬਾਅਦ ਸਾਲ 2017 ਵਿਚ ਉਹ ਸਬ ਇੰਸਪੈਕਟਰ ਵਜੋਂ ਪੰਜਾਬ ਪੁਲਿਸ ਵਿਚ ਭਰਤੀ ਹੋਏ ਅਤੇ ਮੌਜੂਦਾ ਸਮੇਂ ਚੋਹਲਾ ਸਾਹਿਬ ਥਾਣੇ ਵਿਚ ਬਤੌਰ ਥਾਣਾ ਮੁਖੀ ਵਜੋਂ ਤਾਇਨਾਤ ਹਨ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ | ਇਸ ਮੌਕੇ ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ ਅਜਿਹੇ ਸਨਮਾਨ ਮਿਲਣ ਨਾਲ ਇਕ ਖਿਡਾਰੀ ਨੂੰ ਹੋਰ ਉਤਸ਼ਾਹ ਮਿਲਦਾ ਹੈ ਅਤੇ ਉਹ ਭਵਿੱਖ ਵਿਚ ਹੋਰ ਵਧੀਆ ਕਰਨ ਲਈ ਉਤਸ਼ਾਹਿਤ ਹੁੰਦੇ ਹਨ ਅਤੇ ਹੋਰਨਾਂ ਖਿਡਾਰੀਆਂ ਨੂੰ ਵੀ ਆਪਣੇ ਦੇਸ ਲਈ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਨਾ ਮਿਲਦੀ ਹੈ | ਇਸ ਸਨਮਾਨ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ | ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ, ਸਾਥੀ ਕਰਮਚਾਰੀਆਂ ਅਤੇ ਖੇਡ ਪ੍ਰੇਮੀਆਂ ਵਲੋਂ ਰਣਜੀਤ ਸਿੰਘ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਇਲਾਕਾ ਨਿਵਾਸੀਆਂ ਨੇ ਕਿਹਾ ਕਿ ਰਣਜੀਤ ਸਿੰਘ ਨੇ ਖੇਡਾਂ ਅਤੇ ਪੁਲਿਸ ਸੇਵਾ ਦੋਵਾਂ ਖੇਤਰਾਂ ਵਿਚ ਮਿਸਾਲ ਕਾਇਮ ਕੀਤੀ ਹੈ, ਜਿਸ ਨਾਲ ਨੌਜਵਾਨਾਂ ਨੂੰ ਪ੍ਰੇਰਨਾ ਮਿਲੇਗੀ |

ਪਿਛਲੀ ਖ਼ਬਰ ਕੁਹਾੜਕਾ ਪਿੰਡ ਵਾਸੀਆਂ ਨੇ ਫੜਿਆ ਕਾਂਗਰਸ ਦਾ ਪੱਲਾ, ਰਮਨਜੀਤ ਸਿੰਘ ਸਿੱਕੀ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਦੇ ਨੈਸ਼ਨਲ ਤੇ ਸਟੇਟ ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।