21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਰਕਾਰੀ ਐਲੀਮੈਂਟਰੀ ਸਕੂਲ ਜੋਧਪੁਰ 'ਚ ਚੋਰੀ

ਅਜੀਤ ਡੈਸਕ 27-05-2026
ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ)-ਸਰਕਾਰੀ ਐਲੀਮੈਂਟਰੀ ਸਕੂਲ ਜੋਧਪੁਰ ਬਲਾਕ ਨੂਰਦੀ ਵਿਖੇ 15 ਮਈ ਦੀ ਰਾਤ ਨੂੰ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਇਨਵੈਟਰ, ਬੈਟਰਾ, ਪ੍ਰੋਜੈਕਟਰ ਦੇ ਸਪੀਕਰ, ਸਟੀਲ ਦਾ ਵੱਡਾ ਪਤੀਲਾ, ਸਾਊਡ ਸਿਸਟਮ, ਚਾਰ ਪੱਖੇ ਅਤੇ ਡੀ.ਵੀ.ਆਰ ਚੋਰੀ ਕਰਕੇ ਲੈ ਗਏ | ਚੋਰੀ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਜੋਧਪੁਰ ਦੇ ਮੁੱਖ ਅਧਿਆਪਕ ਅਮਨਪ੍ਰੀਤ ਕੌਰ ਨੇ ਦੱਸਿਆ ਕਿ 15 ਮਈ ਨੂੰ ਚੋਰਾਂ ਵਲੋਂ ਚੋਰੀ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਦੀ ਰਿਪੋਰਟ ਸੰਬੰਧਿਤ ਪੁਲਿਸ ਥਾਣੇ ਨੂੰ ਦਿੱਤੀ ਗਈ ਪਰ ਇਸ ਦੇ ਬਾਵਯੂਦ ਵੀ 20 ਮਈ ਦੀ ਰਾਤ ਨੂੰ ਚੋਰਾਂ ਵਲੋਂ ਦਰਵਾਜਿਆਂ ਦੇ ਤਾਲੇ ਤੋੜ ਕੇ ਫਿਰ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਕਿਹਾ ਕਿ ਸਕੂਲ ਵਿਚ ਚੋਰੀ ਦੀਆਂ ਵਾਰਦਾਤਾਂ ਤੋਂ ਪ੍ਰੇਸ਼ਾਨ ਹਨ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕ ਅਮਨਪ੍ਰੀਤ ਕੌਰ, ਸਟਾਫ਼ ਅਤੇ ਪਿੰਡ ਦੇ ਮੁਹਤਬਰਾਂ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਚੋਰੀ ਦੀਆਂ ਹੋਰ ਰਹੀਆਂ ਵਾਰਦਾਤਾਂ ਨੂੰ ਰੋਕਣ ਲਈ ਉੱਚਿਤ ਕਦਮ ਚੁੱਕੇ ਜਾਣ ਅਤੇ ਪੁਲਿਸ ਦੀ ਗਸ਼ਤ ਵਧਾਈ ਜਾਵੇ, ਉਥੇ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ |
ਪਿਛਲੀ ਖ਼ਬਰ ਵਿਧਾਇਕ ਸਰਵਣ ਸਿੰਘ ਧੁੰਨ ਨੇ ਭਿੱਖੀਵਿੰਡ ਦੀਆਂ 13 ਦੀਆਂ 13 ਸੀਟਾਂ 'ਤੇ ਜਿੱਤ ਦਾ ਕੀਤਾ ਦਾਅਵਾ <br/> ਅਗਲੀ ਖ਼ਬਰ ਕੁਹਾੜਕਾ ਪਿੰਡ ਵਾਸੀਆਂ ਨੇ ਫੜਿਆ ਕਾਂਗਰਸ ਦਾ ਪੱਲਾ, ਰਮਨਜੀਤ ਸਿੰਘ ਸਿੱਕੀ ਨੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।