21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕਾਂਗਰਸ ਵਲੋਂ 19 ਉਮੀਦਵਾਰਾਂ ਦੀ ਜਿੱਤ ਦਾ ਦਾਅਵਾ <br/>

ਅਜੀਤ ਡੈਸਕ 27-05-2026
ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ ਹੋਈਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ 19 ਉਮੀਦਵਾਰਾਂ ਦੇ ਹੱਕ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਸ਼ਹਿਰ ਦੇ ਵੱਖ-ਵੱਖ ਬੂਥਾਂ 'ਤੇ ਪਹੁੰਚ ਕੇ ਆਪਣੇ ਉਮੀਦਵਾਰਾਂ ਦਾ ਹੌਸਲਾ ਵਧਾਇਆ ਗਿਆ | ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਰਹੇ | ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਵੋਟਿੰਗ ਦੌਰਾਨ ਬੂਥਾਂ 'ਤੇ ਮੌਜੂਦ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦੇ ਲੋਕਾਂ ਵਲੋਂ ਕਾਂਗਰਸ ਪਾਰਟੀ ਨੂੰ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਪਾਰਟੀ ਦੇ ਉਮੀਦਵਾਰ ਵੱਡੇ ਅੰਤਰ ਨਾਲ ਜਿੱਤ ਦਰਜ ਕਰਨਗੇ | ਉਨ੍ਹਾਂ ਕਿਹਾ ਕਿ ਪੱਟੀ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਾਂਗਰਸ ਪਾਰਟੀ ਹਮੇਸ਼ਾਂ ਵਚਨਬੱਧ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਦੌਰਾਨ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ ਅਤੇ ਇਸ ਦਾ ਨਤੀਜਾ ਚੋਣ ਨਤੀਜਿਆਂ ਵਿਚ ਸਪੱਸ਼ਟ ਤੌਰ 'ਤੇ ਸਾਹਮਣੇ ਆਵੇਗਾ | ਇਸ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਵੀ ਬੂਥਾਂ 'ਤੇ ਪੂਰੀ ਸਰਗਰਮੀ ਨਾਲ ਡਿਊਟੀਆਂ ਨਿਭਾਈਆਂ ਗਈਆਂ |

ਪਿਛਲੀ ਖ਼ਬਰ ਭਾਜਪਾ ਆਗੂ ਅਨੂਪ ਸਿੰਘ ਭੁੱਲਰ ਨੇ ਭਿੱਖੀਵਿੰਡ ਦੇ ਵੋਟਰਾਂ ਦਾ ਕੀਤਾ ਧੰਨਵਾਦ <br/> ਅਗਲੀ ਖ਼ਬਰ ਪੰਜਾਬ ਵਿਚ 'ਆਪ' ਦੇ ਰਾਜ 'ਚ ਨਿਰਪੱਖ ਚੋਣਾਂ ਕਰਵਾਉਣ ਵਿਚ ਸਰਕਾਰ ਪੂਰੀ ਤਰ੍ਹਾਂ ਹੋਈ ਫੇਲ੍ਹ— ਭਰੋਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।