21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਕੌਂਸਲ ਪੱਟੀ ਦੀਆਂ ਚੋਣਾਂ 'ਚ ਕੀਤੇ ਗਏ ਪੁਖ਼ਤਾ ਸੁਰੱਖਿਆ ਇੰਤਜ਼ਾਮ <br/>

ਅਜੀਤ ਡੈਸਕ 27-05-2026
ਪੱਟੀ, 26 ਮਈ (ਕਾਲੇਕੇ, ਖਹਿਰਾ)-ਨਗਰ ਕੌਂਸਲ ਪੱਟੀ ਦੀਆਂ ਮੰਗਲਵਾਰ ਨੂੰ ਹੋਈਆਂ ਚੋਣਾਂ ਲਈ ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ | ਐਸ.ਐਸ.ਪੀ. ਤਰਨ ਤਾਰਨ ਸੁਰਿੰਦਰ ਲਾਂਬਾ ਵਲੋਂ ਮਿਲੀਆਂ ਹਦਾਇਤਾਂ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਡੀ.ਅੱੈਸ.ਪੀ.ਡੀ. ਸ਼ਿਵਦਰਸ਼ਨ ਸਿੰਘ ਦੀ ਅਗਵਾਈ ਵਿਚ ਪੱਟੀ ਦੇ ਵਾਰਡ ਨੰਬਰ 11, 13 ਅਤੇ 15 ਵਾਰਡਾਂ ਦੇ ਛੇ ਬੂਥ, ਜੋ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਬਣੇ ਸਨ ਤੇ ਬਾਹਰ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ | ਡੀ.ਐਸ.ਪੀ. ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਦੋ ਥਾਣਿਆਂ ਹਰੀਕੇ ਅਤੇ ਚੋਹਲਾ ਸਾਹਿਬ ਦੇ ਐੱਸ.ਐੱਚ.ਓ. ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਹਨ | ਉਨ੍ਹਾਂ ਦੱਸਿਆ ਕਿ ਇਥੇ ਚੋਣਾਂ ਪੂਰੀ ਅਮਨ ਅਮਾਨ ਨਾਲ ਨੇਪਰੇ ਚਾੜੀਆਂ ਹਨ ਅਤੇ ਤਿੰਨਾਂ ਵਾਰਡਾਂ ਦੇ ਨਿਵਾਸੀਆਂ ਵਲੋਂ ਅਮਨ ਅਮਾਨ ਨਾਲ ਵੋਟ ਦਾ ਇਸਤੇਮਾਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਇਨ੍ਹਾਂ ਬੂਥਾਂ ਦੇ ਲਾਗੇ ਆਉਣ ਨਹੀਂ ਦਿੱਤਾ ਗਿਆ |

ਪਿਛਲੀ ਖ਼ਬਰ ਤਰਨ ਤਾਰਨ ਦੇ ਵਾਰਡ ਨੰਬਰ 6 ਵਿਖੇ ਰਾਸ਼ਨ ਕਿੱਟਾਂ ਵੰਡੀਆਂ <br/> ਅਗਲੀ ਖ਼ਬਰ ਨਗਰ ਕੌਂਸਲ ਪੱਟੀ ਚੋਣਾਂ ਦੌਰਾਨ ਬਜ਼ੁਰਗਾਂ ਨੇ ਵੀ ਦਿਖਾਇਆ ਭਾਰੀ ਉਤਸ਼ਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।