21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਕੌਂਸਲ ਪੱਟੀ ਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ 'ਤੇ ਡੀ. ਸੀ. ਵਲੋਂ ਵੋਟਰਾਂ ਦਾ ਧੰਨਵਾਦ <br/>

ਸ੍ਰੀ ਰਾਹੁਲ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਰਨ <br/> 27-05-2026
ਤਰਨ ਤਾਰਨ, 26 ਮਈ (ਹਰਿੰਦਰ ਸਿੰਘ)-ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ ਲਈ ਅੱਜ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹ ਗਿਆ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਹ ਚੋਣਾਂ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ 'ਤੇ ਜਿਥੇ ਵੋਟਰਾਂ ਦਾ ਧੰਨਵਾਦ ਕੀਤਾ, ਉਥੇ ਉਨ੍ਹਾਂ ਨੇ ਚੋਣ ਅਮਲ, ਪੁਲਿਸ ਪ੍ਰਸ਼ਾਸਨ ਅਤੇ ਸਿਵਲ ਸਟਾਫ਼ ਵਲੋਂ ਨਿਭਾਈ ਗਈ ਡਿਊਟੀ ਦੀ ਵੀ ਭਰਪੂਰ ਸ਼ਲਾਘਾ ਕੀਤੀ | ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਪੱਟੀ ਲਈ 59.96 ਫ਼ੀਸਦੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ 64.56 ਫ਼ੀਸਦੀ ਪੋਲਿੰਗ ਹੋਈ | ਉਨ੍ਹਾਂ ਦੱਸਿਆ ਕਿ ਪੋਲਿੰਗ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਗਿਆ ਸੀ | ਨਗਰ ਕੌਂਸਲ ਪੱਟੀ ਲਈ ਸਵੇਰੇ 10 ਵਜੇ ਤੱਕ 16.4 ਫੀਸਦੀ, ਦੁਪਹਿਰ 12 ਵਜੇ ਤੱਕ 31.54 ਫੀਸਦੀ ਅਤੇ ਬਾਅਦ ਦੁਪਹਿਰ 2 ਵਜੇ ਤੱਕ 42.66 ਫੀਸਦੀ ਪੋਲਿੰਗ ਹੋਈ | ਇਸੇ ਤਰ•ਾਂ ਨਗਰ ਪੰਚਾਇਤ ਭਿੱਖੀਵਿੰਡ ਲਈ ਸਵੇਰੇ 10 ਵਜੇ ਤੱਕ 16.48 ਫੀਸਦੀ, ਦੁਪਹਿਰ 12 ਵਜੇ ਤੱਕ 33.98 ਫੀਸਦੀ ਅਤੇ ਬਾਅਦ ਦੁਪਹਿਰ 2 ਵਜੇ ਤੱਕ 45.93 ਫੀਸਦੀ ਪੋਲਿੰਗ ਹੋਈ | ਜ਼ਿਲ•ਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ•ਾਂ ਚੋਣਾਂ ਵਿਚ 127 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਣਾ ਹੈ, ਜਿਨ੍ਹਾਂ ਵਿਚ ਨਗਰ ਕੌਂਸਲ ਪੱਟੀ ਦੇ 19 ਵਾਰਡਾਂ ਲਈ 74 ਉਮੀਦਵਾਰ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ 13 ਵਾਰਡਾਂ ਲਈ 53 ਉਮੀਦਵਾਰ ਸ਼ਾਮਿਲ ਹਨ | ਸ੍ਰੀ ਰਾਹੁਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਉਸੇ ਦਿਨ ਚੋਣ ਨਤੀਜੇ ਐਲਾਨੇ ਜਾਣਗੇ | ਨਗਰ ਕੌਂਸਲ ਪੱਟੀ ਲਈ ਵੋਟਾਂ ਦੀ ਗਿਣਤੀ ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਹਾਈ ਸਕੂਲ (ਲੜਕੇ) ਕੈਰੋਂ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ ਵੋਟਾਂ ਦੀ ਗਿਣਤੀ ਸਰਕਾਰੀ ਬਹੁਤਕਨੀਕੀ ਕਾਲਜ (ਪੀ.ਟੀ.ਯੂ ਬਿਲਡਿੰਗ) ਭਿੱਖੀਵਿੰਡ ਵਿਖੇ ਹੋਵੇਗੀ | ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਦੋਵਾਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਵਿਖੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ•ਾਂ ਬਰਕਰਾਰ ਰਹੇ |

ਪਿਛਲੀ ਖ਼ਬਰ ਪਿਸਟਲ ਤੇ ਹੈਰੋਇਨ ਸਮੇਤ 6 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/> ਅਗਲੀ ਖ਼ਬਰ ਤਰਨ ਤਾਰਨ ਦੇ ਵਾਰਡ ਨੰਬਰ 6 ਵਿਖੇ ਰਾਸ਼ਨ ਕਿੱਟਾਂ ਵੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।