21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪਿਸਟਲ ਤੇ ਹੈਰੋਇਨ ਸਮੇਤ 6 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/>

ਅਜੀਤ ਡੈਸਕ 27-05-2026
ਤਰਨ ਤਾਰਨ, 26 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤੇ ਅਭਿਆਨ ਤਹਿਤ ਕਾਰਵਾਈ ਕਰਦਿਆਂ ਪਿਸਟਲ ਅਤੇ ਹੈਰੋਇਨ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਤੁੜ ਤੋਂ ਅਰਸ਼ਦੀਪ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਥਾਪੜੀ ਸਾਹਿਬ ਅਤੇ ਜਗਜੀਤ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਛਾਪੜੀ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਸਮੇਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਸੀ. ਆਈ. ਏ. ਸਟਾਫ਼ ਤਰਨ ਤਾਰਨ ਦੇ ਐੱਸ.ਆਈ. ਜੱਸਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਹਿਰ ਪਿੰਡ ਭੁੱਲਰ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਗੁਰਪ੍ਰੀਤ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਮੁਗਲਚੱਕ, ਸਾਹਿਬਾਜ ਖਾਨ ਪੁੱਤਰ ਮੁਹੰਮਦ ਸੁਲੇਮਾਨ ਵਾਸੀ ਗ੍ਰੀਨ ਐਵੀਨਿਊ ਤਰਨ ਤਾਰਨ, ਜਗਰੂਪ ਸਿੰਘ ਪੁਤੱਰ ਸਰਵਣ ਸਿੰਘ ਵਾਸੀ ਮੁੰਡਾਪਿੰਡ ਜੋ ਕਿ ਦੋ ਮੋਟਰਸਾਈਕਲ ਜਿਨ੍ਹਾਂ ਉਪਰ ਬਿਨਾਂ ਨੰਬਰ ਨਹੀਂ ਸਨ 'ਤੇ ਸਵਾਰ ਹੋ ਕੇ ਆ ਰਹੇ ਸਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪਿਸਟਲ 9 ਐੱਮ.ਐੱਮ. 2 ਕਾਰਤੂਸ ਸਮੇਤ 1 ਮੈਗਜੀਨ, ਇਕ ਪਿਸਟਲ 30 ਬੋਰ ਸਮੇਤ 2 ਕਾਰਤੂਸ ਸਮੇਤ ਮੈਗਜੀਨ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਮਹਿੰਦੀਪੁਰ ਨਜ਼ਦੀਕ ਨਾਕਾਬੰਦੀ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਪੁੱਤਰ ਨਿਸ਼ਆਨ ਸਿੰਘ ਵਾਸੀ ਮਹਿੰਦੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਕੇਂਦਰ ਵਲੋਂ ਝੋਨੇ 'ਤੇ 69 ਰੁਪਏ ਐੱਮ. ਐੱਸ. ਪੀ. ਦੇਣਾ ਕਿਸਾਨਾਂ ਨਾਲ ਕੋਝਾ ਮਜ਼ਾਕ- ਜਥੇਦਾਰ ਪੱਖੋਕੇ <br/> ਅਗਲੀ ਖ਼ਬਰ ਨਗਰ ਕੌਂਸਲ ਪੱਟੀ ਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ 'ਤੇ ਡੀ. ਸੀ. ਵਲੋਂ ਵੋਟਰਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।