12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਭੇਦਭਰੀ ਹਾਲਤ 'ਚ ਨੌਜਵਾਨ ਲਾਪਤਾ

ਅਜੀਤ ਡੈਸਕ 29-05-2026
ਹਰਪ੍ਰੀਤ ਸਿੰਘ


ਤਰਨ ਤਾਰਨ, 28 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਖਾਰਾ ਦਾ ਰਹਿਣ ਵਾਲਾ ਨੌਜਵਾਨ ਹਰਪ੍ਰੀਤ ਸਿੰਘ, ਜੋ ਕਿ ਪਿਛਲੇ 10 ਦਿਨਾਂ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰੰਦਿਆਂ ਲਾਪਤਾ ਹੋਏ ਨੌਜਵਾਨ ਦੇ ਪਿਤਾ ਚਤਰ ਸਿੰਘ ਅਤੇ ਮਾਤਾ ਸਰਬਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਹਰਪ੍ਰੀਤ ਸਿੰਘ (25) ਕਰੀਬ ਦਸ ਦਿਨ ਪਹਿਲਾਂ ਘਰੋਂ ਕਿਸੇ ਕੰਮ ਲਈ ਬਾਹਰ ਗਿਆ ਸੀ, ਪਰ ਵਾਪਸ ਨਹੀਂ ਆਇਆ | ਉਨ੍ਹਾਂ ਵਲੋਂ ਆਪਣੇ ਲੜਕੇ ਦੀ ਕਾਫ਼ੀ ਭਾਲ ਕੀਤੀ ਗਈ, ਪਰ ਉਸ ਦਾ ਕਿਤੇ ਵੀ ਪਤਾ ਨਹੀਂ ਲੱਗਾ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ | ਉਨ੍ਹਾਂ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਲੜਕੇ ਦੀ ਭਾਲ ਕੀਤੀ ਜਾਵੇ |
ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ ਅਗਲੀ ਖ਼ਬਰ ਵਿਦੇਸ਼ ਪੜ੍ਹਾਈ ਕਰਨ ਦੇ ਰੁਝਾਨ ਨੇ ਆਖ਼ਰੀ ਸਾਹਾਂ 'ਤੇ ਪਹੁੰਚਾਇਆ ਭਾਈ ਨਗਾਹੀਆ ਸਿੰਘ ਗਰਲਜ਼ ਕਾਲਜ ਆਲਮਗੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।