12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ

ਅਜੀਤ ਡੈਸਕ 29-05-2026
ਤਰਨ ਤਾਰਨ, 28 ਮਈ (ਹਰਿੰਦਰ ਸਿੰਘ)-ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ ਲਈ ਮੰਗਲਵਾਰ ਨੂੰ ਪਈਆਂ ਵੋਟਾਂ ਦੀ 29 ਮਈ ਨੂੰ ਹੋਣ ਵਾਲੀ ਗਿਣਤੀ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਇਸੇ ਦਿਨ ਚੋਣ ਨਤੀਜੇ ਐਲਾਨੇ ਜਾਣਗੇ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਪੱਟੀ ਲਈ ਵੋਟਾਂ ਦੀ ਗਿਣਤੀ ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਹਾਈ ਸਕੂਲ (ਲੜਕੇ) ਕੈਰੋਂ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ ਵੋਟਾਂ ਦੀ ਗਿਣਤੀ ਸਰਕਾਰੀ ਬਹੁ-ਤਕਨੀਕੀ ਕਾਲਜ (ਪੀ.ਟੀ.ਯੂ ਬਿਲਡਿੰਗ) ਭਿੱਖੀਵਿੰਡ ਵਿਖੇ ਹੋਵੇਗੀ | ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦੋਵਾਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਵਿਖੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਰਹੇ | ਉਨ੍ਹਾਂ ਸਮੁੱਚੇ ਗਿਣਤੀ ਸਟਾਫ਼ ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਪਾਲਣਾ ਕਰਦਿਆਂ ਗਿਣਤੀ ਦੇ ਕਾਰਜ ਨੂੰ ਸਿਰੇ ਚੜ੍ਹਾਉਣ ਦੀ ਹਦਾਇਤ ਕੀਤੀ | ਜ਼ਿਕਰਯੋਗ ਹੈ ਕਿ ਇਨ੍ਹਾਂ ਚੋਣਾਂ ਵਿਚ 127 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਣਾ ਹੈ, ਜਿਨ੍ਹਾਂ ਵਿਚ ਨਗਰ ਕੌਂਸਲ ਪੱਟੀ ਦੇ 19 ਵਾਰਡਾਂ ਲਈ 74 ਉਮੀਦਵਾਰ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ 13 ਵਾਰਡਾਂ ਲਈ 53 ਉਮੀਦਵਾਰ ਸ਼ਾਮਿਲ ਹਨ |
ਪਿਛਲੀ ਖ਼ਬਰ ਰੋਹੀ ਪੁਲ 'ਤੇ ਲੱਗੀਆਂ ਰੇਹੜੀਆਂ ਨੂੰ ਨਗਰ ਕੌਂਸਲ ਨੇ ਹਟਾਇਆ ਅਗਲੀ ਖ਼ਬਰ ਭੇਦਭਰੀ ਹਾਲਤ 'ਚ ਨੌਜਵਾਨ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।