11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਬਰਾਮਦ

ਅਜੀਤ ਡੈਸਕ 29-05-2026
ਤਰਨ ਤਾਰਨ, 28 ਮਈ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਮੋਬਾਈਲ ਫ਼ੋਨ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਕੇਂਦਰੀ ਜੇਲ੍ਹ ਗੋਇੰਦਵਾਲ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 18 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ 4 ਟੱਚ ਮੋਬਾਈਲ ਫੋਨ, 62 ਪੁੜੀਆਂ ਤੰਬਾਕੂ, 139 ਬੀੜੀਆਂ ਬੰਡਲ ਲਵਾਰਿਸ ਹਾਲਤ ਵਿਚ ਬਰਾਮਦ ਕੀਤੇ ਗਏ ਹਨ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ.ਅਰਜਨ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਜੇਲ੍ਹ ਵਿਚ ਇਹ ਸਮਾਨ ਕਿਸ ਤਰ੍ਹਾਂ ਪਹੁੰਚਿਆ |
ਪਿਛਲੀ ਖ਼ਬਰ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਵਾਲੇ 2 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸੇਵਾ ਕੇਂਦਰ 'ਚ ਅੰਗਹੀਣਾਂ ਲਈ ਵੱਖਰਾ ਕਾਊਟਰ ਬਣਾਇਆ ਜਾਵੇ- ਰਤੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।