11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪਿਸਟਲ ਤੇ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ

ਅਜੀਤ ਡੈਸਕ 29-05-2026

ਐੱਸ. ਐੱਸ. ਪੀ. ਸੁਰਿੰਦਰ ਲਾਂਬਾ


ਤਰਨ ਤਾਰਨ, 28 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਸਟਲ ਅਤੇ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਝਬਾਲ ਨਜ਼ਦੀਕ ਨਾਕਾਬੰਦੀ ਦੌਰਾਨ ਨਵਰਾਜ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀ ਪੱਕਾ ਕਿਲਾ ਝਬਾਲ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਿਟੀ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਪੁਲਿਸ ਪਾਰਟੀਸਮੇਤ ਰੇਲਵੇ ਰੋਡ ਗੰਦਾ ਨਾਲਾ ਪੁੱਲ ਨਜ਼ਦੀਕ ਨਾਕਾਬੰਦੀ ਦੌਰਾਨ ਜਸਪਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸ਼ੇਰੋਂ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਛੰਨਾ ਸਰਜਾ ਮਿਰਜਾ ਨਜ਼ਦੀਕ ਨਾਕਾਬੰਦੀ ਦੌਰਾਨ ਗੁਰਜੰਟ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਅਲਗੋ ਖੁਰਦ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਪੱਟੀ ਨਜ਼ਦੀਕ ਤੋਂ ਮੇਵਾ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇਾਂਟ ਢੋਟੀਆਂ ਨੌਸ਼ਹਿਰਾ ਪੰਨੂੰਆਂ ਨਜ਼ਦੀਕ ਤੋਂ ਕੇਦੀਪ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਸੰਘਰਕੋਟ, ਵਿਸ਼ਾਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਢੋਟਾ, ਵੀਰਪ੍ਰਤਾਪ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਖਡੂਰ ਸਾਹਿਬ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪਿਸਟਲ, 2 ਕਾਰਤੂਸ ਬਰਾਮਦ ਕੀਤਾ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਅਸਲਾ ਐਕਟ ਅਤੇ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਪੰਜਾਬ ਸਰਕਾਰ ਨੂੰ ਐੱਨ. ਪੀ. ਐੱਸ. ਮੁਲਾਜ਼ਮਾਂ ਨੇ ਬੀਨ ਵਜਾ ਕੇ ਜਗਾਇਆ ਅਗਲੀ ਖ਼ਬਰ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਵਾਲੇ 2 ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।