11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਤੇਲ ਕੀਮਤਾਂ 'ਚ ਵਾਧਾ ਕਰਕੇ ਕੇਂਦਰ ਸਰਕਾਰ ਨੇ ਲੋਕਾਂ ਨੂੰ ਮਹਿੰਗਾਈ ਦੀ ਹੋਰ ਦਲਦਲ 'ਚ ਧੱਸਿਆ- ਰਾਜਬੀਰ ਸਿੰਘ ਭੁੱਲਰ

ਅਜੀਤ ਡੈਸਕ 29-05-2026

ਝਬਾਲ, 28 ਮਈ (ਸਰਬਜੀਤ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਆਏ ਦਿਨ ਲੋਕਾਂ 'ਤੇ ਪਾਏ ਜਾ ਰਹੇ ਬੋਝ ਨੂੰ ਘਟਾਉਣ ਦੀ ਬਜਾਏ ਹੁਣ ਫਿਰ ਕੇਂਦਰ ਵਲੋਂ ਤੇਲ ਕੀਮਤਾਂ ਵਿਚ ਵੱਡਾ ਵਾਧਾ ਕਰਕੇ ਲੋਕਾਂ ਤੇ ਬੇਲੋੜਾ ਹੋਰ ਭਾਰ ਪਾਉਣ ਨਾਲ ਮੰਗਿਆਈ ਤੋਂ ਪਹਿਲਾਂ ਹੀ ਤੰਗ ਆਏ ਲੋਕ ਹੋਰ ਮੰਗਿਆਈ ਦੀ ਦਲਦਲ ਵਿਚ ਧਸਦੇ ਜਾ ਰਹੇ ਹਨ ਪਰੰਤੂ ਕੇਂਦਰ ਸਰਕਾਰ ਦੇ ਆਗੂ ਅਜੇ ਵੀ ਅੱਛੇ ਦਿਨ ਆਏ ਹੋਣ ਦੀਆਂ ਗੱਲਾਂ ਕਰ ਰਹੇ ਹਨ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਇਕੱਤਰ ਲੋਕਾਂ ਅਤੇ ਵਰਕਰਾਂ ਦੀ ਵੱਡੀ ਹਾਜ਼ਰੀ ਨੂੰ ਸੰਬੋਧਨ ਕਰਦਿਆਂ ਪ੍ਰਗਟ ਕਰਦਿਆਂ ਰਾਜਬੀਰ ਸਿੰਘ ਭੁੱਲਰ ਨੇ ਆਖਿਆ ਕਿ ਕੇਂਦਰ ਅਤੇ ਸੂਬੇ ਦੀ 'ਆਪ' ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਲੋਕਾਂ ਨੂੰ ਦੋ ਵੇਲੇ ਦੀ ਰੋਟੀ ਖਾਣੀ ਹੋਈ ਮੁਸ਼ਕਿਲ ਹੁੰਦੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਇਹ ਸਰਕਾਰਾਂ ਲੋਕਾਂ ਦੀਆਂ ਸਹੂਲਤਾਂ ਬੰਦ ਕਰਨ ਵਾਲਾ ਲੱਗੀਆਂ ਹੋਈਆਂ ਹਨ ਅਤੇ ਮੰਗਿਆਈ ਨੂੰ ਕੰਟਰੋਲ ਕਰਨ ਵਿਚ ਬੇਵਸ ਹੋਈਆਂ ਦਿਖਾਈ ਦੇ ਰਹੀਆਂ | ਉਨ੍ਹਾਂ ਆਖਿਆ ਕਿ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਕਾਂਗਰਸ ਸਰਕਾਰ ਨੂੰ ਬਣਾਉਣਾ ਬੇਹੱਦ ਜਰੂਰੀ ਹੈ ਜਿਸ ਲਈ ਉਹਨਾਂ 2027 ਵਿਚ ਆ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਕਾਂਗਰਸ ਪਾਰਟੀ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਸਮੂਹ ਵਰਕਰਾਂ ਨੂੰ ਹੁਣ ਤੋਂ ਹੀ ਤਿਆਰੀਆਂ ਕਰਨ ਦੀ ਲਈ ਕਿਹਾ | ਇਸ ਮੌਕੇ ਕਾਂਗਰਸੀ ਵਰਕਰਾਂ ਅਤੇ ਹੋਰ ਆਗੂਆਂ ਵਲੋਂ ਰਾਜਬੀਰ ਸਿੰਘ ਭੁੱਲਰ ਅਤੇ ਜ਼ਿਲ੍ਹਾ ਜਰਨਲ ਸਕੱਤਰ ਅੰਮਿ੍ਤ ਸ਼ੇਰ ਸਿੰਘ ਮੰਨਣ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਅੰਮਿ੍ਤਸ਼ੇਰ ਸਿੰਘ ਮੰਨਣ ਤੋਂ ਇਲਾਵਾ ਗੁਰਵਿੰਦਰ ਸਿੰਘ ਬੌਬੀ, ਅੰਗਰੇਜ਼ ਸਿੰਘ ਖੱਬੇ, ਹਰਜੋਤ ਸਿੰਘ ਛਾਪਾ, ਅੰਮਿ੍ਤਬੀਰ ਸਿੰਘ ਭੁੱਚਰ, ਬਲਵਿੰਦਰ ਸਿੰਘ, ਭਾਗ ਸਿੰਘ, ਕਰਮ ਸਿੰਘ, ਕਰਮਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖਸ਼ ਸਿੰਘ, ਸੇਵਾ ਸਿੰਘ, ਲਾਲ ਸਿੰਘ, ਹਰਜੀਤ ਸਿੰਘ, ਬਲਕਾਰ ਸਿੰਘ, ਸਾਹਿਬ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਜੂਨ 84 'ਚ ਦੇ ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਸਮੇਤ ਸਮੂਹ ਸ਼ਹੀਦਾਂ ਦੀ ਯਾਦ 'ਚ ਸ੍ਰੀ ਅਖੰਡ ਪ... ਅਗਲੀ ਖ਼ਬਰ ਪੰਜਾਬ ਸਰਕਾਰ ਨੂੰ ਐੱਨ. ਪੀ. ਐੱਸ. ਮੁਲਾਜ਼ਮਾਂ ਨੇ ਬੀਨ ਵਜਾ ਕੇ ਜਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।