11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਜੂਨ 84 'ਚ ਦੇ ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਸਮੇਤ ਸਮੂਹ ਸ਼ਹੀਦਾਂ ਦੀ ਯਾਦ 'ਚ ਸ੍ਰੀ ਅਖੰਡ ਪਾਠ ਦਾ ਭੋਗ 1 ਨੂੰ -ਹਵਾਰਾ ਕਮੇਟੀ <br/>

ਜਥੇਦਾਰ ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ: ਬਲਜਿੰਦਰ ਸਿੰਘ 1 ਜੂਨ ਦੇ ਸ਼ਹੀਦੀ ਸਮਗਾਮ ਬਾਰੇ ਜਾਣਕਾਰੀ ਦਿੰਦੇ ਹੋਏ | ਨਾਲ ਭਾਈ ਬੇਅੰਤ ਸਿੰਘ ਖਿਆਲਾ, ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਤਰਲੋਕ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ ਤੇ ਹੋਰ | ਤਸਵੀਰ : ਹਰਜੀਤ ਸਿੰਘ <br/> 29-05-2026
ਅੰਮਿ੍ਤਸਰ, 28 ਮਈ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਜੂਨ 1984 ਵਿਚ ਭਾਰਤੀ ਫੌਜ ਵਲੋਂ ਕੀਤੇ ਫੌਜੀ ਹਮਲੇ ਸਮੇਂ ਗੋਲਾਬਾਰੀ ਦੌਰਾਨ ਹੋਏ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲੇ, ਜਨਰਲ ਸ਼ਬੇਗ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁ: ਬਾਬਾ ਅਟੱਲ ਰਾਏ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 1 ਜੂਨ ਨੂੰ ਸਵੇਰੇ 7 ਵਜੇ ਪਾਏ ਜਾਣ ਉਪ੍ਰੰਤ ਗੁਰਮਿਤ ਸਮਾਗਮ ਹੋਵੇਗਾ | ਇਸ ਗੱਲ ਦਾ ਪ੍ਰਗਟਾਵਾ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ. ਬਲਜਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਸਮਾਗਮ ਤੋਂ ਬਾਅਦ ਸੰਗਤਾਂ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣਗੀਆਂ | ਇਸ ਮੌਕੇ ਹਾਜ਼ਰ ਭਾਈ ਬੇਅੰਤ ਸਿੰਘ ਖਿਆਲਾ ਭਰਾਤਾ ਸ਼ਹੀਦ ਜਨਰਲ ਭਾਈ ਸ਼ਬੇਗ ਸਿੰਘ, ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਤਰਲੋਕ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਡਾ. ਸੁਖਦੇਵ ਸਿੰਘ ਬਾਬਾ, ਬਲਦੇਵ ਸਿੰਘ ਨਵਾਂਪਿੰਡ, ਰਘਬੀਰ ਸਿੰਘ ਭੁੱਚਰ, ਗੁਰਮੀਤ ਸਿੰਘ ਬਾਬਾ, ਬਲਵਿੰਦਰ ਸਿੰਘ ਸਾਂਘਣਾ ਅਤੇ ਦਲਜੀਤ ਸਿੰਘ ਗਿੱਲ ਨੇ ਵੀ ਸਮੂਹ ਪੰਥਕ ਜਥੇਬੰਦੀਆਂ ਨੂੰ ਸ਼ਹੀਦਾਂ ਨਮਿਤ 1 ਜੂਨ ਦੇ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਗਲੀ 'ਚ ਥਾਰ ਗੱਡੀ ਲਗਾਉਣ ਨੂੰ ਲੈ ਕੇ ਹੋਇਆ ਝਗੜਾ <br/> ਅਗਲੀ ਖ਼ਬਰ ਤੇਲ ਕੀਮਤਾਂ 'ਚ ਵਾਧਾ ਕਰਕੇ ਕੇਂਦਰ ਸਰਕਾਰ ਨੇ ਲੋਕਾਂ ਨੂੰ ਮਹਿੰਗਾਈ ਦੀ ਹੋਰ ਦਲਦਲ 'ਚ ਧੱਸਿਆ- ਰਾਜਬੀਰ ਸਿੰਘ ਭੁੱਲਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।