11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਪ੍ਰਧਾਨ ਬਣਨ 'ਤੇ ਪ੍ਰਧਾਨ ਹਰਜੀਤ ਸਿੰਘ ਸੰਧੂ ਤੇ ਜ਼ਿਲ੍ਹਾ ਲੀਡਰਸ਼ਿਪ ਨੇ ਦਿੱਤੀ ਵਧਾਈ

ਅਜੀਤ ਡੈਸਕ 29-05-2026
ਤਰਨ ਤਾਰਨ, 28 ਮਈ (ਹਰਿੰਦਰ ਸਿੰਘ)-ਹਾਲ ਹੀ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਨੂੰ ਜ਼ਿੰਮੇਵਾਰੀ ਦਿੱਤੀ ਹੈ, ਜਿਸ ਨਾਲ ਪੂਰੇ ਪੰਜਾਬ ਵਿਚ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਵੱਖ-ਵੱਖ ਥਾਵਾਂ ਤੋਂ ਇਕ ਦੂਸਰੇ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ | ਭਾਜਪਾ ਵਰਕਰਾਂ ਨੇ ਖੁਸ਼ੀ ਵਿਚ ਲੱਡੂ ਵੰਡੇ | ਇਸੇ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕੇਵਲ ਸਿੰਘ ਢਿੱਲੋਂ ਨੂੰ ਮਿਲੀ ਪੰਜਾਬ ਪ੍ਰਧਾਨ ਦੀ ਜਿੰਮੇਵਾਰੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਸਮੇਤ ਜਿੱਥੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿਘ ਢਿੱਲੋਂ ਨੂੰ ਵਧਾਈ ਦਿੱਤੀ, ਉੱਥੇ ਹੀ ਸਮੁੱਚੀ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਇਸ ਨਿਯੁਕਤੀ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਵੀ ਕੀਤਾ | ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੂਰ ਅੰਦੇਸ਼ੀ ਸੋਚ, ਮਜ਼ਬੂਤ ਲੀਡਰ ਅਤੇ ਲੋਕ ਸੇਵਾ ਪ੍ਰਤੀ ਸਮਰਪਣ ਭਾਵਨਾ ਰੱਖਣ ਵਾਲੀ ਸ਼ਖ਼ਸੀਅਤ ਹੈ, ਪ੍ਰਮਾਤਮਾ ਉਨ੍ਹਾਂ ਨੂੰ ਲੋਕ ਸੇਵਾ ਕਰਨ ਅਤੇ ਸੰਗਠਨ ਦੀ ਮਜਬੂਤੀ ਲਈ ਕੰਮ ਕਰਨ ਲਈ ਬਲ, ਉੱਦਮ ਅਤੇ ਤਾਕਤ, ਤੰਦਰੁਸਤੀ ਬਖਸ਼ਿਸ਼ ਕਰਨ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਰਕਰ ਬੇਸ ਪਾਰਟੀ ਹੈ ਅਤੇ ਆਪਣੇ ਹਰ ਵਰਕਰ ਨੂੰ ਉਸ ਦੀ ਲਗਨ ਅਤੇ ਤਨ, ਮਨ ਨਾਲ ਕੀਤੀ ਪਾਰਟੀ ਪ੍ਰਤੀ ਸੇਵਾ ਦਾ ਮੁੱਲ ਜ਼ਰੂਰ ਪਾਉਂਦੀ ਹੈ | ਉਨ੍ਹਾਂ ਕਿਹਾ ਕਿ ਦੋ ਵਾਰ ਵਿਧਾਇਕ ਰਹਿ ਚੁੱਕੇ ਅਤੇ ਰਾਜਨੀਤੀ ਵਿਚ ਵੱਖ-ਵੱਖ ਅਹੁਦਿਆਂ 'ਤੇ ਸ਼ਾਨਮਈ ਤਰੀਕੇ ਨਾਲ ਕੰਮ ਕਰਨ ਵਿਚ ਸਫ਼ਲ ਰਹਿਣ ਵਾਲੇ ਕੇਵਲ ਸਿੰਘ ਢਿੱਲੋਂ ਬਹੁਤ ਵਧੀਆ ਰਾਜਨੀਤਿਕ ਸ਼ਖ਼ਸੀਅਤ ਵਜੋਂ ਰਾਜਨੀਤੀ ਵਿਚ ਪਛਾਣ ਬਣਾ ਚੁੱਕੇ ਹਨ | ਭਾਜਪਾ ਵਲੋਂ ਪੰਜਾਬ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਲਏ ਗਏ ਫ਼ੈਸਲੇ ਦਾ ਅਸੀਂ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕਰਦੇ ਹਾਂ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹੇ ਦੀ ਲੀਡਰਸ਼ਿਪ ਅਤੇ ਪ੍ਰਮੁੱਖ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨ ਆਗੂਆਂ ਨੇ ਕੁਲਵੰਤ ਸਿੰਘ ਨੰਬਰਦਾਰ ਦੀ ਸਿਹਤ ਦਾ ਹਾਲ ਜਾਣਿਆਂ <br/> ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿਧੀ ਆਪ ਕੇ ਨਿਕਟ 2.0 ਤਹਿਤ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।