10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਰੌਕੀ ਬੁਰਜ ਨੇ ਦਿੱਤੀ ਵਧਾਈ

ਅਜੀਤ ਡੈਸਕ 29-05-2026
ਤਰਨ ਤਾਰਨ, 28 ਮਈ (ਹਰਿੰਦਰ ਸਿੰਘ)-ਕੇਂਦਰੀ ਭਾਜਪਾ ਹਾਈਕਮਾਂਡ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ, ਜਿਸ ਕਾਰਨ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦੇਣ ਪਹੁੰਜੇ ਭਾਜਪਾ ਆਗੂ ਅਮਨਦੀਪ ਸਿੰਘ ਰੌਕੀ ਬੁਰਜ ਨੇ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ | ਇਸ ਮੌਕੇ ਅਮਨਦੀਪ ਸਿੰਘ ਰੌਕੀ ਬੁਰਜ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਬਹੁਤ ਹੀ ਧੜੱਲੇਦਾਰ ਸਿਆਸੀ ਨੇਤਾ ਹਨ, ਜਿਨ੍ਹਾਂ ਦੇ ਪੰਜਾਬ ਪ੍ਰਧਾਨ ਬਨਣ ਨਾਲ ਪੰਜਾਬ ਵਿਚ ਭਾਜਪਾ ਦਾ ਗ੍ਰਾਫ ਵਧੇਗਾ ਅਤੇ ਉਨ੍ਹਾਂ ਦੀ ਅਗਵਾਈ ਵਿਚ ਪਿੰਡ ਪੱਧਰ 'ਤੇ ਭਾਜਪਾ ਨੂੰ ਮਜ਼ਬੂਤ ਕੀਤਾ ਜਾਵੇਗਾ ਤੇ ਘਰ-ਘਰ ਭਾਜਪਾ ਦੀਆਂ ਨੀਤੀਆਂ ਨੂੰ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ 2027 ਦੀਆਂ ਚੋਣਾਂ ਵਿਚ ਭਾਜਪਾ ਦੀ ਸਰਕਾਰ ਪੰਜਾਬ ਵਿਚ ਬਣੇਗੀ | ਰੌਕੀ ਬੁਰਜ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਨਿਯੁਕਤ ਕਰਨ 'ਤੇ ਪੰਜਾਬ ਵਿਚ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ |
ਪਿਛਲੀ ਖ਼ਬਰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਕੱਢਿਆ ਕਚੰੂਮਰ- ਡਾਲੇਕੇ, ਤਖਤਮੱਲ ਅਗਲੀ ਖ਼ਬਰ ਵਿਸ਼ੇਸ਼ ਇੰਨਟੈਂਸਿਵ ਰਵੀਜ਼ਨ ਸੰਬੰਧੀ ਬੀ.ਐੱਲ.ਓ. 25 ਜੂਨ ਤੋਂ ਘਰ-ਘਰ ਜਾ ਕੇ ਭਰਨਗੇ ਫਾਰਮ-ਡੀ.ਸੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।