10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਹਰਜਿੰਦਰ ਸਿੰਘ ਲਾਲੀ ਚੀਮਾ ਟਰੱਕ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਬਣੇ

ਅਜੀਤ ਡੈਸਕ 29-05-2026
ਤਰਨ ਤਾਰਨ, 28 ਮਈ (ਪਰਮਜੀਤ ਜੋਸ਼ੀ)-ਟਰੱਕ ਆਪ੍ਰੇਟਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਹਰਜਿੰਦਰ ਸਿੰਘ ਲਾਲੀ ਚੀਮਾ ਨੂੰ ਟਰੱਕ ਆਪ੍ਰੇਟਰ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਨਵਨਿਯੁਕਤ ਟਰੱਕ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਲਾਲੀ ਚੀਮਾ ਨੇ ਸਮੂਹ ਟਰੱਕ ਆਪ੍ਰੇਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ, ਉਥੇ ਟਰੱਕ ਆਪ੍ਰੇਟਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ ਅਤੇ ਗੰਭੀਰ ਮੁੱਦਿਆਂ ਹਲਕਾ ਵਿਧਾਇਕ ਨਾਲ ਸਾਂਝਾ ਕਰਕੇ ਉਨ੍ਹਾਂ ਨੂੰ ਜਲਦ ਹੱਲ ਕਰਨ ਦਾ ਯਤਨ ਕੀਤਾ ਜਾਵੇਗ | ਇਸ ਮੌਕੇ ਟਰੱਕ ਆਪ੍ਰੇਟਰ ਯੂਨੀਅਨ ਵਲੋਂ ਨਵਨਿਯੁਕਤ ਪ੍ਰਧਾਨ ਹਰਜਿੰਦਰ ਸਿੰਘ ਲਾਲੀ ਚੀਮਾ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਵੰਤ ਸਿੰਘ ਸਾਬਕਾ ਸਰਪੰਚ, ਕੇਵਲ ਕਪੂਰ ਮੁਰਾਦਪੁਰ, ਸਵਿੰਦਰ ਸਿੰਘ ਭੁੱਲਰ, ਅਮਰੀਕ ਸਿੰਘ ਭੁੱਲਰ, ਭਗਵਾਨ ਸਿੰਘ ਭੁੱਲਰ, ਕੰਵਲ ਸਿੰਘ ਰਸੂਲਪੁਰ, ਦਲਜੀਤ ਸਿੰਘ ਦੀਨਪੁਰ, ਸਤਨਾਮ ਸਿੰਘ ਬਾਠ ਰੋਡ, ਨਿਰਮਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਖਡੂਰ ਸਾਹਿਬ ਦੇ ਲੋਕ ਇਸ ਵਾਰ ਪੜੇ੍ਹ ਲਿਖੇ ਨੂੰ ਅੱਗੇ ਲਿਆਉਣ ਲਈ ਉਤਾਵਲੇ— ਪ੍ਰੋ. ਹਰਪ੍ਰੀਤ ਸਿੰਘ <br/> ਅਗਲੀ ਖ਼ਬਰ ਪੰਜਾਬ ਸਰਕਾਰ ਡੀ. ਏ. ਦੇ ਕੇ ਹਾਈਕੋਰਟ ਦਾ ਫ਼ੈਸਲਾ ਲਾਗੂ ਕਰੇ- ਜੰਡ, ਆਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।