10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਹਲਕਾ ਖਡੂਰ ਸਾਹਿਬ ਦੇ ਲੋਕ ਇਸ ਵਾਰ ਪੜੇ੍ਹ ਲਿਖੇ ਨੂੰ ਅੱਗੇ ਲਿਆਉਣ ਲਈ ਉਤਾਵਲੇ— ਪ੍ਰੋ. ਹਰਪ੍ਰੀਤ ਸਿੰਘ <br/>

ਅਜੀਤ ਡੈਸਕ 29-05-2026
ਫਤਿਆਬਾਦ, 28 ਮਈ (ਹਰਵਿੰਦਰ ਸਿੰਘ ਧੂੰਦਾ)—ਜਿਉਂ ਜਿਉਂ ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਹਰੇਕ ਸਿਆਸੀ ਪਾਰਟੀ ਨੇ ਆਪਣੀਆਂ ਗਤੀਵਿਧੀਆਂ ਜੋਰਾਂ ਸ਼ੋਰਾਂ ਦੇ ਨਾਲ ਆਰੰਭ ਦਿੱਤੀਆਂ ਹਨ | ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਵੀ ਵੱਖ-ਵੱਖ ਪਾਰਟੀਆਂ ਨੇ ਗਤੀਵਿਧੀਆਂ ਦਾ ਦੌਰ ਤੇਜ਼ ਕਰ ਦਿੱਤਾ ਹੈ | ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਆਮ ਆਦਮੀ ਪਾਰਟੀ ਦੇ ਸੂਬਾਈ ਬੁਲਾਰੇ ਸੀਨੀਅਰ ਆਗੂ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਨ ਨੇ ਵੀ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ | ਰੋਜ਼ਾਨਾਂ ਵੱਖ-ਵੱਖ ਪਿੰਡਾਂ ਵਿਚ ਲੋਕਾਂ ਦੇ ਦੁੱਖ ਸੁੱਖ ਵਿਚ ਹਾਜ਼ਰ ਹੋ ਰਹੇ ਹਨ | ਇਸੇ ਲੜੀ ਤਹਿਤ ਵੱਖ-ਵੱਖ ਪਿੰਡਾਂ ਵਿਚ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਨੇ ਸਾਥੀਆਂ ਨੂੰ ਮਿਲਦਿਆਂ ਹੋਇਆਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇੇ ਕਿਹਾ ਕਿ ਜੋ ਹਰ ਵਰਗ ਲਈ ਕੰਮ ਕਰ ਰਿਹਾ ਹੈ, ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਪਿੰਡੋ ਪਿੰਡ ਆਪਾਂ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰੀਏ | ਇਸ ਮੌਕੇ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਵਿਚਰਦਿਆਂ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਨੇ ਦੱਸਿਆ ਕਿ ਇਸ ਵਾਰ ਹਲਕਾ ਖਡੂਰ ਸਾਹਿਬ ਦੇ ਲੋਕ ਚੰਗੇ ਅਕਸ਼ ਵਾਲੇ ਇਮਾਨਦਾਰ ਤੇ ਪੜੇ ਲਿਖੇ ਇਨਸਾਨ ਨੂੰ ਅੱਗੇ ਲਿਆਉਣ ਲਈ ਉਤਾਵਲੇ ਹਨ, ਇਸ ਹਲਕੇ ਦੀ ਵਾਗਡੋਰ ਇਸ ਵਾਰ ਲੋਕ ਪੜੇ ਲਿਖੇ ਤੇ ਸੱਚੇ ਸੁੱਚੇ ਬੰਦੇ ਨੂੰ ਦੇਣ ਲਈ ਬਿਲਕੁਲ ਤਿਆਰ ਬੈਠੇ ਹਨ | ਇਸ ਮੌਕੇ ਅੰਮਿ੍ਤ ਸਿੰਘ ਦੇ ਗ੍ਰਹਿ ਵਿਖੇ ਕਪਤਾਨ ਸਿੰਘ, ਸੁਰਜੀਤ ਸਿੰਘ, ਤਾਰ ਸਿੰਘ, ਲੱਖਾ ਸਿੰਘ, ਸਹਿਜਪਾਲ ਸਿੰਘ, ਜਗਜੀਤ ਸਿੰਘ, ਦਲਜੀਤ ਸਿੰਘ, ਆਕਾਸ਼ਦੀਪ ਆਦਿ ਸਾਰੇ ਸਾਥੀਆਂ ਨੇ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ 'ਤੇ ਹਲਕਾ ਖਡੂਰ ਸਾਹਿਬ ਦੇ ਬਿਹਤਰੀ ਦੇ ਲਈ ਕੰਮ ਕਰਨ ਲਈ ਵਿਸ਼ਵਾਸ ਪ੍ਰਗਟਾਇਆ | ਇਸ ਮੌਕੇ ਤੇ ਹਰਪ੍ਰੀਤ ਸਿੰਘ ਕੋਟ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਆਪਾਂ ਸਾਰੇ ਰਲ ਕੇ ਮੋਢੇ ਨਾਲ ਮੋਢਾ ਜੋੜ ਕੇ ਪੰਜਾਬ ਦੀ ਬੇਹਤਰੀ ਤੇ ਹਲਕਾ ਖਡੂਰ ਸਾਹਿਬ ਦੀ ਬੇਹਤਰੀ ਦੇ ਲਈ ਦਿਨ ਰਾਤ ਇੱਕ ਕਰਕੇ ਕੰਮ ਕਰਾਂਗੇ | ਪ੍ਰੋਫੈਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਡੀ ਕੋਸ਼ਿਸ਼ ਹੈ ਕਿ ਅਸੀਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਕੀਤੇ ਹੋਏ ਕੰਮਾਂ ਨੂੰ ਘਰ ਘਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਥ ਮਜਬੂਤ ਕਰਾਂਗੇ ਜਿਹੜਾ ਸਾਥੀ ਵੀ ਸਾਡੇ ਨਾਲ ਸਾਡੀ ਟੀਮ ਦੇ ਨਾਲ ਕੰਮ ਕਰੇਗਾ ਅਸੀਂ ਸਾਰੇ ਮੋਢੇ ਨਾਲ ਮੋਢਾ ਜੋੜ ਕੇ ਕਦਮ ਨਾਲ ਕਦਮ ਮਿਲਾ ਕੇ ਵਿਸ਼ਵਾਸ ਦਵਾਉਂਦੇ ਹਾਂ ਕਿ ਭਗਵੰਤ ਸਿੰਘ ਜੀ ਮਾਨ ਆਮ ਆਦਮੀ ਪਾਰਟੀ ਵਲੋਂ ਉਸ ਨੂੰ ਬਣਦਾ ਮਾਣ ਸਤਿਕਾਰ ਵੀ ਦਿੱਤਾ ਜਾਵੇਗਾ | ਇਸ ਮੌਕੇ ਡਾ. ਜਸਪਾਲ ਸਿੰਘ, ਅਜੀਤ ਸਿੰਘ, ਹਰਪ੍ਰੀਤ ਸਿੰਘ ਸ਼ੇਰਾ , ਬਲਜੀਤ ਸਿੰਘ ਆਦਿ ਸਾਥੀ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਚੈਕਿੰਗ ਦੌਰਾਨ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਹਰਜਿੰਦਰ ਸਿੰਘ ਲਾਲੀ ਚੀਮਾ ਟਰੱਕ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।