09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਅਜੀਤ ਡੈਸਕ 29-05-2026
ਸੁਲਤਾਨਵਿੰਡ, 28 ਮਈ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਸੁਲਤਾਨਵਿੰਡ ਵਲੋ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਜਾਣਕਾਰੀ ਦੇਂਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਜੀਵਨ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਨਾਖਾਂ ਵਾਲਾ ਬਾਗ ਖਾਲਸਾ ਨਗਰ ਕੋਟ ਮਿੱਤ ਸਿੰਘ ਵਿਖੇ ਦੌਰਾਨੇ ਗਸ਼ਤ ਇਕ ਨੌਜਵਾਨ ਕਾਬੂ ਕੀਤਾ ਗਿਆ ਹੈ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ | ਇੰਸ: ਮੋਹਿਤ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਨੌਜਾਵਨ ਦੀ ਤਲਾਸ਼ੀ ਦੌਰਾਨ ਉਸ ਦੀ ਜੇਬ ਵਿੱਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਜਿਸ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ.ਡੀ.ਪੀ. ਐੱਸ ਦੇ ਐਕਟ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਜ ਇਸ ਨੌਜਵਾਨ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਕੁਝ ਦਿਨ ਲਈ ਰਿਮਾਂਡ ਲਿਆ ਜਾਵੇਗਾ | ਪੁਲਿਸ ਵੱਲੋ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਸੋਨੂੰ ਪੁੱਤਰ ਗੁਰਚਰਨ ਸਿੰਘ ਵਾਸੀ ਪੱਤੀ ਮਨਸੂਰ ਦੀ ਪਿੰਡ ਸੁਲਤਾਨਵਿੰਡ ਅੰਮਿ੍ਤਸਰ ਵਜੋ ਹੋਈ ਹੈ |

ਪਿਛਲੀ ਖ਼ਬਰ ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਨੇ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਕੌਂਸਲਰ ਗਰੇਵਾਲ ਨੇ ਵਾਰਡ 22 ਦੇ ਵੱਖ-ਵੱਖ ਮੁਹੱਲਿਆਂ 'ਚ ਫੋਗਿੰਗ ਕਰਵਾਉਣ ਤੋਂ ਇਲਾਵਾ ਸੁਪਰ ਸੈਕਸ਼ਨ ਮਸ਼ੀਨ ਚਲਾ ਕੇ ਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।