30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਨਗਰ ਪੰਚਾਇਤ ਭਿੱਖੀਵਿੰਡ 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ <br/>

ਅਜੀਤ ਡੈਸਕ 30-05-2026
ਭਿੱਖੀਵਿੰਡ, 29 ਮਈ (ਬੌਬੀ)-ਬੀਤੀ 26 ਮਈ ਨੂੰ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਦੇ ਸ਼ੁੱਕਰਵਾਰ ਨੂੰ ਆਏ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੇ ਭਿੱਖੀਵਿੰਡ ਦੀਆਂ 13 ਸੀਟਾਂ ਵਿਚੋਂ ਸੱਤ ਸੀਟਾਂ ਹਾਸਲ ਕਰਕੇ ਨਗਰ ਪੰਚਾਇਤ ਭਿੱਖੀਵਿੰਡ 'ਤੇ ਆਪਣਾ ਕਬਜਾ ਕਰ ਲਿਆ ਹੈ, ਜਦਕਿ ਇਨ੍ਹਾਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਨੇ ਤਿੰਨ, ਕਾਂਗਰਸ ਪਾਰਟੀ ਨੇ ਦੋ ਸੀਟਾਂ ਅਤੇ ਆਜ਼ਾਦ ਉਮੀਦਵਾਰ ਨੇ ਇਕ ਸੀਟ ਪ੍ਰਾਪਤ ਕੀਤੀ ਹੈ | ਵੋਟਾਂ ਦੀ ਗਿਣਤੀ ਪੋਲੀਟੈਕਨੀਕਲ ਕਾਲਜ ਭਿੱਖੀਵਿੰਡ ਵਿਖੇ ਹੋਈ, ਜੋ ਬੜੇ ਹੀ ਅਮਨ-ਅਮਾਨ ਨਾਲ ਨੇਪਰੇ ਚੜੀ | ਇਸ ਸਮੇਂ ਐਲਾਨੇ ਨਤੀਜਿਆਂ ਅਨੁਸਾਰ ਵਾਰਡ ਨੰਬਰ ਇਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਜੀਤ ਸਿੰਘ, ਵਾਰਡ ਨੰਬਰ ਦੋ ਤੋਂ ਆਮ ਆਦਮੀ ਪਾਰਟੀ ਦੇ ਸੁਖਦੇਵ ਸਿੰਘ, ਵਾਰਡ ਨੰਬਰ ਤਿੰਨ ਤੋਂ ਆਮ ਆਦਮੀ ਪਾਰਟੀ ਦੇ ਜਸਬੀਰ ਕੌਰ, ਵਾਰਡ ਨੰਬਰ ਚਾਰ ਤੋਂ ਆਜ਼ਾਦ ਉਮੀਦਵਾਰ ਬਖ਼ਸ਼ੀਸ ਸਿੰਘ, ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਦੀ ਸਲਵਿੰਦਰ ਕੌਰ, ਵਾਰਡ ਨੰਬਰ ਛੇ ਤੋਂ ਆਮ ਆਦਮੀ ਪਾਰਟੀ ਦੇ ਸਰਬਜੀਤ ਸਿੰਘ, ਵਾਰਡ ਨੰਬਰ ਸੱਤ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕਿਰਨਦੀਪ ਕੌਰ, ਵਾਰਡ ਨੰਬਰ ਅੱਠ ਤੋਂ ਆਮ ਆਦਮੀ ਪਾਰਟੀ ਦੇ ਹਰਪਾਲ ਸਿੰਘ, ਵਾਰਡ ਨੰਬਰ 9 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਬਜੀਤ ਕੌਰ ਪਤਨੀ ਅਮਰਜੀਤ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਿੱਖੀਵਿੰਡ, ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਵਿਨੈ ਮਲਹੋਤਰਾ, ਵਾਰਡ ਨੰਬਰ 11 ਤੋਂ ਕਾਂਗਰਸ ਪਾਰਟੀ ਦੀ ਸ਼ਿਖਾ ਕੱਕੜ, ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੀ ਕਮਲਪ੍ਰੀਤ ਕੌਰ ਅਤੇ ਵਾਰਡ ਨੰਬਰ 13 ਤੋਂ ਕਾਂਗਰਸ ਪਾਰਟੀ ਦੇ ਕਿ੍ਸ਼ਨਪਾਲ ਜੱਜ ਨੂੰ ਜੇਤੂ ਐਲਾਨਿਆ ਗਿਆ | ਇਨ੍ਹਾਂ ਨਤੀਜਿਆਂ ਵਿਚ ਭਾਰਤੀ ਜਨਤਾ ਪਾਰਟੀ ਦਾ ਕੋਈ ਵੀ ਉਮੀਦਵਾਰ ਜਿੱਤ ਪ੍ਰਾਪਤ ਨਹੀਂ ਕਰ ਸਕਿਆ | ਇਨ੍ਹਾਂ ਨਤੀਜਿਆਂ ਵਿਚ ਨਗਰ ਪੰਚਾਇਤ ਭਿੱਖੀਵਿੰਡ ਦੇ ਦੋ ਸਾਬਕਾ ਪ੍ਰਧਾਨ ਜੇਤੂ ਰਹੇ, ਉਥੇ ਇਸ ਵਾਰ ਦੇ ਮੌਜੂਦਾ ਪ੍ਰਧਾਨ ਆਪਣੀ ਸੀਟ ਤੋਂ ਹਾਰ ਗਏ | ਜਿੱਤਣ ਤੋਂ ਬਾਅਦ ਕਰੀਬ ਕਰੀਬ ਸਾਰੇ ਉਮੀਦਵਾਰਾਂ ਨੇ ਗੁਰਦੁਆਰਾ ਜਨਮ ਸਥਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ ਵਿਖੇ ਮੱਥਾ ਟੇਕਿਆ ਤੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਵੱਡੀ ਪੱਧਰ 'ਤੇ ਭਿੱਖੀਵਿੰਡ ਮੁੁੱਖ ਚੌਂਕ ਵਿਚ ਆਤਿਸ਼ਬਾਜੀ ਚਲਾਈ ਗਈ | ਉਮੀਦਵਾਰਾਂ ਨੇ ਆਪਣੇ ਘਰਾਂ ਵਿਚ ਜਾ ਕੇ ਸੜਕਾਂ 'ਤੇ ਆਤਿਸ਼ਬਾਜੀ ਕੀਤੀ | ਵੱਖ ਵੱਖ ਪਾਰਟੀਆਂ ਦੇ ਜੇਤੂ ਉਮੀਦਵਾਰਾਂ ਅਤੇ ਸਮੱਰਥਕਾਂ ਨੇ ਹਰ ਪਾਸੇ ਢੋਲ-ਢਮੱਕੇ ਨਾਲ ਖੁਸ਼ੀ ਮਨਾਈ |
ਅਨੂਪ ਸਿੰਘ ਭੁੱਲਰ ਨੇ ਕੀਤਾ ਵੋਟਰਾਂ ਦਾ ਧੰਨਵਾਦ
ਭਾਜਪਾ ਆਗੂ ਅਨੂਪ ਸਿੰਘ ਭੁੱਲਰ ਨੇ ਜਿੱਥੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਵੱਡੇ ਪੱਧਰ 'ਤੇ ਵੋਟਾਂ ਪਾਈਆਂ | ਉਨ੍ਹਾਂ ਕਿਹਾ ਕਿ ਹਾਰ ਜਿੱਤ ਪ੍ਰਮਾਤਮਾ ਦੇ ਹੱਥ ਹੈ, ਚਲੋ ਲੋਕਾਂ ਦਾ ਇਹ ਫਤਵਾ ਸਾਨੂੰ ਪੂਰੀ ਤਰ੍ਹਾਂ ਮੰਨਜ਼ੂਰ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲੋਕ ਵੱਡੀ ਗਿਣਤੀ 'ਚ ਭਾਜਪਾ ਨਾਲ ਜੁੜਨਗੇ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਆਪਣੀ ਸਰਕਾਰ ਬਣਾਵੇਗੀ |
ਲੋਕ ਫਿਰ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜ ਰਹੇ-ਪ੍ਰੋ. ਵਲਟੋਹਾ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਚੋਣ ਨਤੀਜਿਆਂ 'ਤੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਸੀਟਾਂ ਜਿੱਤਣਾ ਇਹ ਸਾਬਿਤ ਕਰਦਾ ਹੈ ਕਿ ਲੋਕ ਮੁੜ ਤੋਂ ਅਕਾਲੀ ਦਲ ਵੱਲ ਆ ਰਹੇ ਹਨ ਅਤੇ ਅਕਾਲੀ ਦਲ ਨਾਲ ਜੁੜ ਕੇ ਵੱਡੀ ਪੱਧਰ 'ਤੇ ਅਕਾਲੀ ਦਲ ਨੂੰ ਵੋਟਾਂ ਪਾਉਣਗੇ, ਕਿਉਂਕਿ ਉਹਨਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੂਰੀ ਤਰ੍ਹਾਂ ਵੇਖ ਲਿਆ ਤੇ ਲੋਕ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ | ਸਰਕਾਰੀ ਧਿਰ ਵਲੋਂ ਕੀਤੀਆਂ ਗਈਆਂ ਧਾਂਦਲੀਆਂ ਦੇ ਬਾਵਜੂਦ ਲੋਕਾਂ ਨੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਾ ਪਾਈਆਂ |
ਇਨ੍ਹਾਂ ਨਤੀਜਿਆਂ ਨੇ 2027 ਦੀਆਂ ਚੋਣਾਂ ਦਾ ਮੁੱਢ ਬੰਨਿ੍ਹਆ-ਸੁਖਪਾਲ ਸਿੰਘ ਭੁੱਲਰ
ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਇਨ੍ਹਾਂ ਮਜ਼ਬੂਤ ਸੀਟਾਂ 'ਤੇ ਜਿੱਤ ਇਹ ਸਾਬਿਤ ਕਰਦੀ ਹੈ ਕਿ ਲੋਕ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਵਿਚ ਆਪਣਾ ਭਵਿੱਖ ਵੇਖ ਰਹੇ ਹਨ | ਉਨ੍ਹਾਂ ਕਾਂਗਰਸ ਪਾਰਟੀ ਦੇ ਜਿੱਤੇ ਉਮੀਦਵਾਰ ਕਿ੍ਸ਼ਨਪਾਲ ਜੱਜ ਅਤੇ ਨੀਰਜ ਧਵਨ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਜਿਸ ਤਰ੍ਹਾਂ ਲੋਕਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਈਆਂ ਹਨ, ਉਸ ਤੋਂ ਸਾਬਿਤ ਹੋ ਜਾਂਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਵੱਡੇ ਪੱਧਰ 'ਤੇ ਜਿੱਤੇਗੀ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਬਾਬਾ ਦੀਪ ਸਿੰਘ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਪੁਰਹੀਰਾਂ ਵਿਖੇ 'ਫਰਾਈਡੇ ਡਰਾਈ ਡੇ' ਤਹਿਤ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।