30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪੰਜਾਬ ਕਬੱਡੀ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 30-05-2026
ਤਰਨ ਤਾਰਨ, 29 ਮਈ (ਹਰਿੰਦਰ ਸਿੰਘ)-ਕਬੱਡੀ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਬੱਡੀ ਐਸੋਸੀਏਸ਼ਨ ਅਤੇ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਇਕਬਾਲ ਸਿੰਘ ਸੰਧੂ ਦੀ ਅਗਵਾਈ ਹੇਠ ਹਰਜੀਤ ਸਿੰਘ ਮੰਨਣ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੌਰਾਨ ਕਬੱਡੀ ਨੂੰ ਲੈ ਕੇ ਅਹਿਮ ਵਿਚਾਰਾਂ ਕੀਤੀਆਂ ਗਈਆਂ ਅਤੇ ਇਸ ਦੌਰਾਨ ਨਵੀਂ ਨਿਯੁਕਤੀਆਂ ਵੀ ਕੀਤੀਆਂ ਗਈਆਂ | ਜਿਸ ਵਿਚ ਕਬੱਡੀ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦਾ ਹਰਪ੍ਰੀਤ ਸਿੰਘ ਨੂੰ ਸਰਪ੍ਰਸਤ ਅਤੇ ਹਰਜੀਤ ਸਿੰਘ ਮੰਨਣ ਨੂੰ ਚੇਅਰਮੈਨ ਨਿਯੁਕਤ ਕੀਤਾ | ਇਸ ਤੋਂ ਇਲਾਵਾ ਕੋਰ ਕਮੇਟੀ ਦਾ ਵੀ ਗਠਨ ਕੀਤਾ ਗਿਆ, ਜਿਸ ਵਿਚ ਅਮਰੀਕ ਸਿੰਘ ਕੰਗ, ਹਰਪ੍ਰੀਤ ਸਿੰਘ ਮੂਸੇ, ਬਲਰਾਜ ਸਿੰਘ ਪਿੱਦੀ, ਗੁਰਦੀਪ ਸਿੰਘ ਚੱਕ, ਇੰਦਰਜੀਤ ਸਿੰਘ ਅਲਗੋਂ, ਕੈਪਟਨ ਅਰੂੜ ਸਿੰਘ, ਜਸਬੀਰ ਸਿੰਘ ਸੋਹਲ ਠੱਠੀ, ਲੱਕੀ ਕਰਿਆਨਾ ਸਟੋਰ, ਗੁਰਦਿਆਲ ਸਿੰਘ ਸਿੱਧੂ, ਗੁਰਮੀਤ ਸਿੰਘ ਠੇਕੇਦਾਰ ਕਲੇਰ, ਪਰਮਿੰਦਰਬੀਰ ਸਿੰਘ ਵਿੱਕੀ ਝਬਾਲ ਅਤੇ ਖਜਾਨਚੀ ਲਖਵਿੰਦਰ ਸਿੰਘ ਝਾਮਕਾ ਨੂੰ ਸ਼ਾਮਿਲ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਪ੍ਰਧਾਨ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ ਮਾਂ ਖੇਡ ਕਬੱਡੀ ਹੈ, ਜਿਸ ਨਾਲ ਨੌਜਵਾਨਾਂ ਨੂੰ ਜਿਆਦਾ ਤੋਂ ਜਿਆਦਾ ਜੁੜਨਾ ਚਾਹੀਦਾ ਹੈ ਕਿਉਂਕਿ ਮਾਂ ਖੇਡ ਕਬੱਡੀ ਦੁਨੀਆ ਵਿਚ ਆਪਣੀਆਂ ਧੁੰਮਾਂ ਪਾ ਰਹੀ ਹੈ ਅਤੇ ਵਿਦੇਸ਼ਾਂ ਵਿਚ ਵੀ ਇਸ ਖੇਡ ਨੂੰ ਬਹੁਤ ਜਿਆਦਾ ਪਾਸੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਕਬੱਡੀ ਦੇ ਟੂਰਨਾਮੈਂਟ ਵੀ ਕਰਵਾਏ ਜਾਣਗੇ, ਉਥੇ ਨੌਜਵਾਨਾਂ ਨੂੰ ਕਬੱਡੀ ਨਾਲ ਜੋੜਨ ਲਈ ਪਿੰਡ-ਪਿੰਡ ਜਾ ਕੇ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਛੱਡ ਕੇ ਕਬੱਡੀ ਖੇਡ ਵੱਲ ਪ੍ਰੇਰਿਤ ਹੋ ਕੇ ਆਪਣਾ ਮਾਤਾ-ਪਿਤਾ ਅਤੇ ਪੰਜਾਬ ਦਾ ਨਾਮ ਰੋਸ਼ਨ ਕਰਨ | ਇਸ ਮੌਕੇ ਨਵ ਨਿਯੁਕਤ ਆਹੁਦੇਦਾਰਾਂ ਵਲੋਂ ਪ੍ਰਧਾਨ ਇਕਬਾਲ ਸਿੰਘ ਸੰਧੂ ਨੂੰ ਭਰੋਸਾ ਦਿੱਤਾ ਗਿਆ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਹੋਵੇਗੀ ਮਜ਼ਬੂਤ- ਸ਼ਿਵ ਕੁਮਾਰ ਸੋਨੀ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਬਾਬਾ ਦੀਪ ਸਿੰਘ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।