30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਜਨਗਣਨਾ ਦਾ ਕੰਮ ਸਭ ਤੋਂ ਪਹਿਲਾਂ ਮੁਕੰਮਲ ਕਰਨ ਵਾਲਿਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 30-05-2026
ਤਰਨ ਤਾਰਨ, 29 ਮਈ (ਹਰਿੰਦਰ ਸਿੰਘ)- ਜਨਗਣਨਾ 2027 ਦੇ ਪਹਿਲੇ ਫੇਜ਼ (ਹਾਊਸ ਲਿਸਟਿੰਗ ਆਪਰੇਸ਼ਨ) ਦਾ ਕੰਮ ਸਭ ਤੋਂ ਪਹਿਲਾਂ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰ ਨੂੰ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਉਨਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਉੱਪ ਅਰਥ ਤੇ ਅੰਕੜਾ ਸਲਾਹਕਾਰ-ਕਮ-ਨੋਡਲ ਅਫਸਰ ਡਾ. ਅਮਨਦੀਪ ਸਿੰਘ ਸੈਣੀ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ | ਸਨਮਾਨਿਤ ਹੋਣ ਵਾਲੇ ਗਿਣਤੀਕਾਰਾਂ ਵਿਚ ਤਹਿਸੀਲ ਪੱਟੀ ਤੋਂ ਨੀਲਮ ਕੌਰ, ਜਗਦੀਪ ਕੌਰ ਤੇ ਮਨਜੀਤ ਕੌਰ, ਤਹਿਸੀਲ ਭਿੱਖੀਵਿੰਡ ਤੋਂ ਪਰਮਜੀਤ ਕੌਰ, ਨਗਰ ਕੌਂਸਲ ਪੱਟੀ ਤੋਂ ਵਿਜੇ ਕੁਮਾਰ ਪਾਲ, ਗੁਰਪ੍ਰੀਤ ਸਿੰਘ, ਗੀਤਿਕਾ ਤੇ ਸੀਮਾ ਸ਼ਰਮਾ ਅਤੇ ਨਗਰ ਪੰਚਾਇਤ ਖੇਮਕਰਨ ਤੋਂ ਚਰਨਜੀਤ ਰਾਮ, ਗਗਨਦੀਪ ਕੌਰ, ਇੰਦੂ ਬਾਲਾ, ਮਨਪ੍ਰੀਤ ਅਤੇ ਕੋਮਲ ਰਾਣੀ ਸ਼ਾਮਿਲ ਸਨ | ਇਸੇ ਤਰ੍ਹਾਂ ਨਗਰ ਪੰਚਾਇਤ ਖੇਮਕਰਨ ਤੋਂ ਸੁਪਰਵਾਈਜ਼ਰ ਅਰਵਿੰਦ ਪਾਸੀ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਆਪਣਾ ਪੂਰਾ ਸਰਕਲ ਸਭ ਤੋਂ ਪਹਿਲਾਂ ਮੁਕੰਮਲ ਕੀਤਾ ਹੈ | ਸ੍ਰੀ ਰਾਹੁਲ ਨੇ ਦੱਸਿਆ ਕਿ ਇਹ ਕੰਮ 15 ਮਈ ਤੋਂ ਸ਼ੁਰੂ ਹੋਇਆ ਸੀ, ਜੋ ਕਿ 13 ਜੂਨ 2026 ਤੱਕ ਚੱਲੇਗਾ | ਇਸ ਕੰਮ ਲਈ ਤਰਨ ਤਾਰਨ ਜ਼ਿਲ੍ਹੇ ਅੰਦਰ 1950 ਗਿਣਤੀਕਾਰ ਅਤੇ 323 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ, ਜੋ ਕਿ ਘਰ-ਘਰ ਜਾ ਕੇ ਆਨਲਾਈਨ ਪੋਰਟਲ 'ਤੇ ਡਾਟਾ ਇਕੱਤਰ ਕਰ ਰਹੇ ਹਨ | ਉਨ੍ਹਾਂ ਵਲੋਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਸਰਕਾਰ ਦੇ ਇਸ ਮਹੱਤਵਪੂਰਨ ਕੰਮ ਵਿਚ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ | ਡਿਪਟੀ ਕਮਿਸ਼ਨਰ ਵਲੋਂ ਇਹ ਵੀ ਦੱਸਿਆ ਗਿਆ ਕਿ ਜਨਗਣਨਾ ਦੇ ਇਸ ਕੰਮ ਵਿੱਚ ਕਿਸੇ ਵੀ ਨਾਗਰਿਕ ਕੋਲੋਂ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ/ਪੈਨ ਕਾਰਡ ਜਾਂ ਓ.ਟੀ.ਪੀ ਆਦਿ ਦੀ ਮੰਗ ਨਹੀਂ ਕੀਤੀ ਜਾਵੇਗੀ | ਇਸ ਤੋਂ ਇਲਾਵਾ ਅਧਿਕਾਰਿਤ ਗਿਣਤੀਕਾਰਾਂ ਨੂੰ ਸਰਕਾਰ ਵਲੋਂ ਆਈ.ਡੀ ਕਾਰਡ ਜਾਰੀ ਕੀਤਾ ਗਿਆ ਹੈ, ਜਿਸ 'ਤੇ ਕਿਊ.ਆਰ ਕੋਡ ਦਰਜ ਹੈ | ਇਸ ਤੋਂ ਕਿਸੇ ਵੀ ਨਾਗਰਿਕ ਨੂੰ ਗਿਣਤੀਕਾਰ ਦੀ ਪੂਰੀ ਡਿਟੇਲ ਮੁਹੱਈਆ ਹੋ ਸਕਦੀ ਹੈ |

ਪਿਛਲੀ ਖ਼ਬਰ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਮੇਰਾ ਯੁਵਾ ਭਾਰਤ ਵਲੰਟੀਅਰਾਂ ਨੇ ਬਿਰਧ ਘਰ ਤਰਨ ਤਾਰਨ ਵਿਖੇ ਬਜ਼ੁਰਗਾਂ ਨਾਲ ਬਿਤਾਇਆ ਸਮਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।