30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਭੁੱਲਰ ਦੀ ਅਗਵਾਈ ਹੇਠ ਅੱਜ ਕੀਤਾ ਜਾਵੇਗਾ ਰੋਸ ਮਾਰਚ-ਮੰਨਣ <br/>

ਅਜੀਤ ਡੈਸਕ 30-05-2026
ਝਬਾਲ, 29 ਮਈ (ਸਰਬਜੀਤ ਸਿੰਘ)- ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਪੰਜਾਬ ਕਾਂਗਰਸ ਹਾਈ ਕਮਾਂਡ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਤਰਨ ਤਾਰਨ ਵਿਖੇ ਰੋਸ ਮਾਰਚ ਕੀਤਾ ਜਾ ਰਿਹਾ | ਜਾਣਕਾਰੀ ਦਿੰਦਿਆਂ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਅੰਮਿ੍ਤਸ਼ੇਰ ਸਿੰਘ ਮੰਨਣ ਨੇ ਇਹ ਰੋਸ ਮਾਰਚ ਵਿਚ ਸਮੂਹ ਕਾਂਗਰਸੀ ਵਰਕਰਾਂ ਅਤੇ ਹਲਕਾ ਵਾਸੀਆਂ ਨੂੰ ਪਹੁੰਚਣ ਦੀ ਅਪੀਲ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦਿਨੋ ਦਿਨ ਵੱਧ ਰਹੀ ਮਹਿੰਗਾਈ ਨਾਲ ਗਰੀਬ ਜਨਤਾ ਦਾ ਜਿਉਣਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ | ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਲੋਕ ਵਿਰੋਧੀ ਫੈਸਲੇ ਲਏ ਹਨ, ਜਿਸ ਨਾਲ ਜਨਤਾ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਲੋਕ ਜਿੱਥੇ ਹੁਣ ਬੈਂਕਾਂ ਵਿਚ ਆਪਣੇ ਪੈਸੇ ਲੈਣ ਅਤੇ ਗੈਸ ਸਿਲੰਡਰ ਲੈਣ ਲਈ ਜਿੱਥੇ ਖੱਜਲ ਖ਼ਰਾਬ ਹੋ ਰਹੇ ਹਨ, ਉਥੇ ਲੋਕ ਹੀ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਵੀ ਪਰੇਸ਼ਾਨ ਹਨ ਪਰੰਤੂ ਹੁਣ ਪੰਜਾਬ ਦੇ ਲੋਕ ਕੇਂਦਰ ਦੀਆਂ ਨੀਤੀਆਂ ਸਹਿਣ ਨਹੀਂ ਕਰਨਗੇ | ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਲੋਕਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਹੁਣ ਵੀ ਲੋਕਾਂ ਦੇ ਹੱਕਾਂ ਲਈ ਪਹਿਲ ਦੇ ਆਧਾਰ ਨਾਲ ਲੜੇਗੀ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ | ਇਸ ਮੌਕੇ ਉਨ੍ਹਾਂ ਦੇ ਨਾਲ ਹਰਜੋਤ ਸਿੰਘ ਛਾਪਾ, ਅੰਮਿ੍ਤਬੀਰ ਸਿੰਘ ਭੁੱਚਰ, ਹਰਪਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਦੇਵ ਸਿੰਘ ਅਤੇ ਹੋਰ ਵੀ ਕਾਂਗਰਸੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ 18ਵੇਂ ਸੂਫ਼ੀ ਤੇ ਸੱਭਿਆਚਾਰਕ ਮੇਲੇ ਸੰਬੰਧੀ ਪੋਸਟਰ ਜਾਰੀ ਅਗਲੀ ਖ਼ਬਰ ਨਗਰ ਕੌਂਸਲ ਪੱਟੀ ਦੇ ਨਤੀਜਿਆਂ 'ਚ ਕਿਸੇ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।