28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਟਰੈਕਟਰ-ਟਰਾਲੀ ਦੀ ਟੱਕਰ ਨਾਲ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ

ਅਜੀਤ ਡੈਸਕ 31-05-2026
ਤਰਨ ਤਾਰਨ, 30 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਟਰੈਕਟਰ-ਟਰਾਲੀ ਦੀ ਟੱਕਰ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਹਸਪਤਾਲ ‘ਚ ਮੌਤ ਹੋ ਜਾਣ ਦੇ ਮਾਮਲੇ ਵਿਚ ਟਰੈਕਟਰ-ਟਰਾਲੀ ਚਾਲਕ ਸੁਖਚੈਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮੁਰਾਦਪੁਰਾ ਖੁਰਦ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਪੱਟੀ ਵਿਖੇ ਦਵਿੰਦਰ ਕੌਰ ਪਤਨੀ ਜਤਿੰਦਰ ਸਿੰਘ ਵਾਸੀ ਕੈਰੋਂ ਨੇ ਸ਼ਿਕਾਇਤ ਦਰਜ ਕਰਵਾਈ ਕਿ 24 ਮਈ ਨੂੰ ਰਾਤ ਸਮੇਂ ਮੇਰਾ ਜੇਠ ਦਾ ਲੜਕਾ ਰਹਿਮਤਦੀਪ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਕੈਰੋਂ ਨੇ ਫੋਨ ਕੀਤਾ ਕਿ ਉਸ ਦਾ ਚਾਚਾ ਜਤਿੰਦਰ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਕੈਰੋਂ ਦਾ ਐਕਸੀਡੈਂਟ ਹੋ ਗਿਆ ਹੈ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚ ਗਈ ਤਾਂ ਨਛੱਤਰ ਸਿੰਘ ਵਾਸੀ ਕੈਰੋਂ ਨੇ ਮੈਨੂੰ ਦੱਸਿਆ ਕਿ ਅਸੀਂ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਹੇ ਸੀ ਤਾਂ ਸਾਡੇ ਅੱਗੇ ਜਤਿੰਦਰ ਸਿੰਘ ਵੀ ਜਾ ਰਿਾਹ ਸੀ ਤਾਂ ਇਕ ਟਰੈਕਟਰ-ਟਰਾਲੀ ਚਾਲਕ ਨੇ ਉਸ ਨੂੰ ਸਾਈਡ ਮਾਰ ਦਿੱਤੀ ਹੈ, ਜਿਸ ਕਾਰਨ ਉਸ ਦੇ ਗੰਭੀਰ ਸੱਟਾਂ ਲੱਗ ਗਈਆਂ ਹਨ। ਦਵਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਤੁਰੰਤ ਆਪਣੀ ਪਤੀ ਨੂੰ ਇਲਾਜ ਲਈ ਗੁਰੂ ਰਾਮਦਾਸ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੇ ਪਤੀ ਦੀ ਮੌਤ ਹੋ ਗਈ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਸੁਖਚੈਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮੁਰਾਦਪੁਰਾ ਖੁਰਦ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਜ਼ਮੀਨ ਦੀ ਜਾਅਲੀ ਪਾਵਰ ਆਫ ਅਟਾਰਨੀ ਤਿਆਰ ਕਰਕੇ ਪਟੇ ’ਤੇ ਦੇਣ ਸੰਬੰਧੀ 6 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਾਗਰਿਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਹੈਲਪ ਡੈਸਕ’ ਸਥਾਪਿਤ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।