05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਗੁਰਦੁਆਰਾ ਲਕੀਰ ਸਾਹਿਬ ਵਿਖੇ ਗੁਰਮਤਿ ਸਿਖ਼ਲਾਈ ਕੈਂਪ ਅੱਜ ਤੋਂ- ਪੱਡਾ

ਅਜੀਤ ਡੈਸਕ 01-06-2026
ਤਰਨ ਤਾਰਨ, 31 ਮਈ (ਹਰਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ ਮਿਤੀ 1 ਜੂਨ ਤੋਂ 10 ਜੂਨ ਤੱਕ ਗੁਰਦੁਆਰਾ ਲਕੀਰ ਸਾਹਿਬ ਫਤਹਿਚੱਕ ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਲਕੀਰ ਸਾਹਿਬ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗੁਰਮਤਿ ਸਿਖਲਾਈ ਕੈਂਪ ਵਿਚ ਬੱਚਿਆਂ ਨੂੰ ਗੁਰਬਾਣੀ ਸੰਥਿਆ, ਗੁਰੂ ਇਤਿਹਾਸ, ਸਿੱਖ ਰਹਿਤ ਮਰਿਆਦਾ ਅਤੇ ਵਾਤਾਵਰਨ ਦੀ ਸੰਭਾਲ ਸੰਬੰਧੀ ਵੱਖ-ਵੱਖ ਵਿਦਵਾਨਾਂ ਵਲੋਂ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ 10 ਜੂਨ ਨੂੰ ਕੈਂਪ ਵਿਚ ਕਰਵਾਏ ਗਏ ਸਿਲੇਬਸ ਵਿਚੋਂ ਪ੍ਰੀਖਿਆ ਹੋਵੇਗੀ ਅਤੇ ਇਨਾਮ ਸਨਮਾਨ ਦਿੱਤੇ ਜਾਣਗੇ | ਕੈਂਪ ਵਿਚ 5ਵੀਂ ਤੋਂ ਬਾਰ੍ਹਵੀਂ ਸ਼ੇ੍ਰਣੀ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ | ਉਨ੍ਹਾਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਬੇਨਤੀ ਕੀਤੀ ਕਿ ਆਪਣੇ ਬੱਚਿਆਂ ਨੂੰ ਇਸ ਕੈਂਪ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪੇ੍ਰਰਿਤ ਕੀਤਾ ਜਾਵੇ |
ਪਿਛਲੀ ਖ਼ਬਰ ਹੈਰੋਇਨ, ਪਿਸਟਲ, ਅਫ਼ੀਮ, ਡਰੱਗ ਮਨੀ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗਿ੍ਫ਼ਤਾਰ, ਦੋ ਫ਼ਰਾਰ <br/> ਅਗਲੀ ਖ਼ਬਰ ਹਵਾਈ ਫਾਇਰ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।