05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਝਬਾਲ ਚੌਂਕ ਵਿਖੇ ਡੀ. ਐੱਸ. ਪੀ. ਸੁਖਬੀਰ ਸਿੰਘ, ਸ਼ਿਵਦਰਸ਼ਨ ਸਿੰਘ ਤੇ ਜਸਪਾਲ ਸਿੰਘ ਵਲੋਂ ਵਿਸ਼ੇਸ਼ ਨਾਕਾਬੰਦੀ <br/>

ਅਜੀਤ ਡੈਸਕ 01-06-2026
ਤਰਨ ਤਾਰਨ, 31 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਦੀਆਂ ਹਦਾਇਤਾਂ 'ਤੇ ਮਾੜੇ ਅਨਸਰਾਂ ਨੂੰ ਕਾਬੂ ਪਾਉਣ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਝਬਾਲ ਚੌਂਕ ਵਿਖੇ ਡੀ. ਐੱਸ. ਪੀ. ਸਿਟੀ ਸੁਖਬੀਰ ਸਿੰਘ, ਡੀ. ਐੱਸ. ਪੀ. ਡੀ. ਸ਼ਿਵਦਰਸ਼ਨ ਸਿੰਘ ਅਤੇ ਡੀ. ਐੱਸ. ਪੀ. ਹੈਡਕੁਆਟਰ ਜਸਪਾਲ ਸਿੰਘ ਦੀ ਦੇਖ ਰੇਖ ਹੇਠ ਵਿਸ਼ੇਸ਼ ਨਾਕਾਬੰਦੀ ਕੀਤੀ ਗਈ | ਇਸ ਮੌਕੇ ਪੁਲਿਸ ਟੀਮਾਂ ਵਲੋਂ ਸ਼ਹਿਰ ਵਿਚ ਦਾਖ਼ਲ ਹੋਣ ਅਤੇ ਸ਼ਹਿਰ ਤੋਂ ਬਾਹਰ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਜਿੰਨਾਂ ਵਾਹਨ ਚਾਲਕਾਂ ਦੇ ਕਾਗਜ਼ਾਤ ਅਧੂਰੇ ਸਨ, ਉਨ੍ਹਾਂ ਦੇ ਚਲਾਣ ਵੀ ਕੱਟੇ ਗਏ | ਡੀ.ਐਸ.ਪੀ. ਸੁਖਬੀਰ ਸਿੰਘ, ਡੀ.ਐਸ.ਪੀ. ਸ਼ਿਵਦਰਸ਼ਨ ਸਿੰਘ, ਡੀ.ਐੱਸ.ਪੀ. ਜਸਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਭਰ ਵਿਚ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਦੀਆਂ ਹਦਾਇਤਾਂ 'ਤੇ ਨਾਕਾਬੰਦੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਗੈਂਗਸਟਰਵਾਦ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਇਸ ਤੋਂ ਇਲਾਵਾ ਸਰਹੱਦੀ ਜ਼ਿਲ੍ਹੇ ਵਿਚੋਂ ਨਸ਼ਾ ਸਮੱਗਲਰਾਂ ਉਪਰ ਲਗਾਮ ਕੱਸਣ ਲਈ ਵੀ ਪੁਲਿਸ ਵਲੋਂ ਵੱਖ ਵੱਖ ਟੀਮਾਂ ਬਣਾ ਕੇ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਜਿਹੜੇ ਵੀ ਗਲਤ ਅਨਸਰ ਅਮਨ ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ |

ਪਿਛਲੀ ਖ਼ਬਰ ਜਨਗਣਨਾ ਡਿਊਟੀ 'ਚ ਲਾਪਰਵਾਹੀ ਵਰਤਣ ਵਾਲੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਿਸ਼ ਅਗਲੀ ਖ਼ਬਰ ਹੈਰੋਇਨ, ਪਿਸਟਲ, ਅਫ਼ੀਮ, ਡਰੱਗ ਮਨੀ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗਿ੍ਫ਼ਤਾਰ, ਦੋ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।