05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਬੀਬਾ ਸੁਰਿੰਦਰਪਾਲ ਕੌਰ ਭੁੱਲਰ ਵਲੋਂ 'ਆਪ' ਦੇ ਜੇਤੂ ਕੌਂਸਲਰਾਂ ਨੂੰ ਪੱਟੀ ਦਫ਼ਤਰ ਵਿਖੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 01-06-2026
ਪੱਟੀ, 31 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਨਗਰ ਕੌਂਸਲ ਪੱਟੀ ਦੀਆਂ ਹਾਲ ਹੀ ਵਿਚ ਹੋਈਆਂ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਜੇਤੂ ਕੌਂਸਲਰਾਂ ਨੂੰ ਪੱਟੀ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ | ਸਾਬਕਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਜੇਤੂ ਕੌਂਸਲਰਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਨਗਰ ਕੌਂਸਲ ਚੋਣਾਂ ਵਿਚ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ | ਇਸ ਮੌਕੇ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਕਿਹਾ ਕਿ ਪੱਟੀ ਦੇ ਲੋਕਾਂ ਨੇ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਭਲਾਈ ਦੀਆਂ ਨੀਤੀਆਂ 'ਤੇ ਵਿਸ਼ਵਾਸ ਜਤਾਉਂਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਰਪੂਰ ਸਮਰਥਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਜਿੱਤ ਕੇਵਲ ਉਮੀਦਵਾਰਾਂ ਦੀ ਨਹੀਂ, ਸਗੋਂ ਹਰ ਉਸ ਵਰਕਰ ਅਤੇ ਸਮਰਥਕ ਦੀ ਹੈ, ਜਿਸ ਨੇ ਚੋਣ ਮੁਹਿੰਮ ਦੌਰਾਨ ਦਿਨ-ਰਾਤ ਮਿਹਨਤ ਕੀਤੀ | ਉਨ੍ਹਾਂ ਕਿਹਾ ਕਿ ਪੱਟੀ ਨਗਰ ਕੌਂਸਲ ਚੋਣਾਂ ਵਿਚ 19 ਵਾਰਡਾਂ ਵਿੱਚ ਹੋਈਆਂ ਚੋਣਾਂ ਦੌਰਾਨ ਵਿਰੋਧੀ ਪਾਰਟੀ ਅਤੇ ਆਮ ਆਦਮੀ ਪਾਰਟੀ ਵਿਚਕਾਰ ਵੋਟਾਂ ਦਾ ਫਰਕ ਸਿਰਫ਼ 9 ਵੋਟਾਂ ਦਾ ਰਿਹਾ | ਅੱਜ ਵੀ ਆਮ ਆਦਮੀ ਪਾਰਟੀ ਪੱਟੀ ਹਲਕੇ ਅਤੇ ਪੂਰੇ ਪੰਜਾਬ ਵਿਚ ਚੜ੍ਹਦੀ ਕਲਾ ਵਿਚ ਹੈ | ਕੁੱਲ ਮਿਲੀਆਂ ਵੋਟਾਂ ਦੇ ਵਿਚ ਆਮ ਆਦਮੀ ਪਾਰਟੀ ਨੂੰ 5833 ਹਾਸਲ ਹੋਈਆਂ ਹਨ | ਵੋਟਾਂ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਪਹਿਲੇ ਨੰਬਰ ਦੇ ਬਿਲਕੁਲ ਕਰੀਬ ਹੈ | ਜਿਥੇ ਕਮੀਆਂ ਰਹਿ ਗਈਆਂ, ਉਸ ਨੂੰ ਦੂਰ ਕਰਕੇ ਆਮ ਆਦਮੀ ਪਾਰਟੀ ਪੱਟੀ ਹਲਕੇ ਵਿਚ ਫਿਰ ਤੋਂ ਪਹਿਲੇ ਨੰਬਰ ਦੀ ਪਾਰਟੀ ਬਣੇਗੀ | ਆਮ ਆਦਮੀ ਪਾਰਟੀ ਨੂੰ ਪੱਟੀ ਸ਼ਹਿਰ ਨੇ ਪੂਰਾ ਪਿਆਰ ਦਿੱਤਾ ਹੈ | ਉਨ੍ਹਾਂ ਵਾਰਡ ਨੰਬਰ-1 ਤੋਂ ਜੇਤੂ ਲਖਵਿੰਦਰ ਸਿੰਘ, ਵਾਰਡ ਨੰਬਰ-6 ਤੋਂ ਐਡਵੋਕੇਟ ਰਾਜਪ੍ਰੀਤ ਸਿੰਘ ਸੱਗੂ, ਵਾਰਡ ਨੰਬਰ 8 ਤੋਂ ਸੁਖਨਿੰਦਰ ਸਿੰਘ ਸੇਖੋਂ, ਵਾਰਡ ਨੰਬਰ-9 ਤੋਂ ਰਜਵੰਤ ਕੌਰ ਅਤੇ ਹਰਜਿੰਦਰ ਸਿੰਘ ਪੱਪੂ ਸਰਾਫ਼, ਵਾਰਡ ਨੰਬਰ 12 ਤੋਂ ਸੁਰਜੀਤ ਸਿੰਘ, ਵਾਰਡ ਨੰਬਰ 15 ਤੋਂ ਹਰਮੀਤ ਕੌਰ ਗਿੱਲ ਅਤੇ ਕੰਵਲਜੀਤ ਸਿੰਘ ਗਿੱਲ ਨੂੰ ਸਨਮਾਨਿਤ ਕੀਤਾ | ਇਸ ਦੌਰਾਨ ਉਨ੍ਹਾਂ ਨੇ ਸਾਰੇ ਜੇਤੂ ਕੌਂਸਲਰਾਂ ਨੂੰ ਆਪਣੇ-ਆਪਣੇ ਵਾਰਡਾਂ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਅਤੇ ਪੂਰੀ ਇਮਾਨਦਾਰੀ ਨਾਲ ਸੇਵਾ ਕਰਨ ਦੀ ਅਪੀਲ ਕੀਤੀ | ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੇ ਬਹੁਤ ਹੀ ਡੱਟ ਕੇ ਅਤੇ ਸੱਭਿਆਚਾਰਕ ਢੰਗ ਨਾਲ ਹੋਣ ਲੜੀ ਹੈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ, ਜਿਨ੍ਹਾਂ ਉਮੀਦਵਾਰਾਂ ਨੂੰ ਜਿੱਤ ਪ੍ਰਾਪਤ ਨਹੀਂ ਹੋਈ, ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਵੀ ਕਾਬਿਲ-ਏ-ਤਾਰੀਫ਼ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਵਰਕਰ ਨੇ ਚੋਣ ਪ੍ਰਚਾਰ ਦੌਰਾਨ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ | ਇਸ ਮਿਹਨਤ ਦਾ ਹੀ ਨਤੀਜਾ ਹੈ ਕਿ ਪਾਰਟੀ ਨੰੂ ਕਈ ਵਾਰਡਾਂ ਵਿੱਚ ਲੋਕਾਂ ਦਾ ਭਰੋਸਾ ਅਤੇ ਸਮਰਥਨ ਮਿਲਿਆ ਹੈ ਜੇਤੂ ਕੌਂਸਲਰਾਂ ਨੇ ਵੀ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਦਿੱਤੀ ਗਈ ਹੈ, ਉਹ ਉਸ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਭਰੋਸਾ ਦਿੱਤਾ ਕਿ ਪੱਟੀ ਸ਼ਹਿਰ ਦੇ ਵਿਕਾਸ, ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਕੰਮ ਕੀਤਾ ਜਾਵੇਗਾ | ਉਨ੍ਹਾਂ ਚੋਣਾਂ ਦੌਰਾਨ ਸਹਿਯੋਗ ਦੇਣ ਵਾਲੇ ਆਪ ਦੇ ਸਮੂਹ ਵੋਟਰਾਂ, ਸਮਰਥਕਾਂ ਅਤੇ ਪਾਰਟੀ ਵਰਕਰਾਂ ਦਾ ਵੀ ਦਿਲੋਂ ਧੰਨਵਾਦ ਕੀਤਾ |

ਪਿਛਲੀ ਖ਼ਬਰ ਖ਼ੇਤਾਂ 'ਚੋਂ ਟਰਾਂਸਫਾਰਮਰ ਚੋਰੀ ਕਰਨ 'ਤੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜਨਗਣਨਾ ਡਿਊਟੀ 'ਚ ਲਾਪਰਵਾਹੀ ਵਰਤਣ ਵਾਲੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।