05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪਿੰਡ ਬੁਰਜ ਦੇ ਖ਼ੇਤਾਂ 'ਚੋਂ ਡਰੋਨ ਬਰਾਮਦ

ਅਜੀਤ ਡੈਸਕ 01-06-2026
ਤਰਨ ਤਾਰਨ, 31 ਮਈ (ਪਰਮਜੀਤ ਜੋਸ਼ੀ)-ਥਾਣਾ ਸਰਾਏ ਅਮਾਨਤ ਅਧੀਨ ਆਉਂਦੇ ਪਿੰਡ ਬੁਰਜ 169 ਦੇ ਖ਼ੇਤਾਂ ਵਿਚੋਂ ਇਕ ਡਰੋਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਸੁਨੀਲ ਕੁਮਾਰ ਏ.ਸੀ. ਕੋਇ ਕਮਾਂਡਰ 181 ਬੀ. ਐੱਨ ਬੀ. ਐੱਸ. ਐੱਫ. ਬੀ. ਓ.ਪੀ. ਰਾਜਾਤਾਲ ਨੇ ਸੂਚਨਾ ਦੇ ਅਧਾਰ 'ਤੇ ਪਿੰਡ ਬੁਰਜ 169 ਦੇ ਖ਼ੇਤਾਂ ਵਿਚੋਂ ਇਕ ਡਰੋਨ ਮਾਰਕਾ ਡੀ. ਜੀ. ਆਈ. 3 ਐੱਸ. ਟੁੱਟਾ ਹੋਇਆ ਬਰਾਮਦ ਕੀਤਾ ਹੈ | ਇਸ ਸੰਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਦੀ ਐਲਪਾਈਨ ਸਕੂਲ ਤਰਨ ਤਾਰਨ ਵਿਖੇ 'ਵਿਸ਼ਵ ਤੰਬਾਕੂ ਮੁਕਤੀ ਦਿਵਸ' ਮਨਾਇਆ <br/> ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।