07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਜ਼ਰੂਰੀ- ਦਲਜੀਤ ਐਮਾ, ਕਾਕਾ ਛਾਪਾ <br/>

ਅਜੀਤ ਡੈਸਕ 01-06-2026
ਝਬਾਲ, 31 ਮਈ (ਸੁਖਦੇਵ ਸਿੰਘ)—ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਤੇ ਸੂਬੇ ਵਿਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ, ਉਸ ਵੇਲੇ ਹੀ ਸੂਬੇ ਦਾ ਸਰਵਪੱਖੀ ਵਿਕਾਸ ਹੋਇਆ ਹੈ, ਜਿਸ ਕਰਕੇ ਸੂਬੇ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਦੀ ਕਰਨ ਦੀ ਲੋੜ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਐਮਾ ਅਤੇ ਅਜਮੇਰ ਸਿੰਘ ਕਾਕਾ ਛਾਪਾ ਨੇ 2027 ਵਿਚ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਤਰੱਕੀ ਲਈ ਕੋਈ ਵੀ ਕੰਮ ਨਹੀਂ ਕੀਤਾ, ਜਿਸ ਕਰਕੇ ਸੂਬਾ ਵਿਕਾਸ ਪੱਖੋਂ ਪੂਰੀ ਤਰ੍ਹਾਂ ਪੱਛੜ ਕੇ ਰਹਿ ਗਿਆ ਹੈ | ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵਲੋਂ ਪਿੰਡ–ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਸੰਤ ਬਾਬਾ ਖੜਕ ਸਿੰਘ ਜੀ ਤੇ ਬਾਬਾ ਦਰਸ਼ਨ ਸਿੰਘ ਦੀ ਬਰਸੀ ਮਨਾਈ <br/> ਅਗਲੀ ਖ਼ਬਰ ਦੀ ਐਲਪਾਈਨ ਸਕੂਲ ਤਰਨ ਤਾਰਨ ਵਿਖੇ 'ਵਿਸ਼ਵ ਤੰਬਾਕੂ ਮੁਕਤੀ ਦਿਵਸ' ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।