07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸੰਤ ਬਾਬਾ ਖੜਕ ਸਿੰਘ ਜੀ ਤੇ ਬਾਬਾ ਦਰਸ਼ਨ ਸਿੰਘ ਦੀ ਬਰਸੀ ਮਨਾਈ <br/>

ਬਾਬਾ ਖੜਕ ਸਿੰਘ ਜੀ ਦੀ ਅਤੇ ਬਾਬਾ ਦਰਸ਼ਨ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਸਜਾਏ ਗਏ ਦੀਵਾਨ ਹਾਲ ਵਿਖੇ ਧਾਰਮਿਕ ਸਟੇਜ ਤੇ ਹਾਜ਼ਰ ਸੰਤ ਮਹਾਂਪੁਰਸ਼ ਅਤੇ ਬਰਸੀ ਮੌਕੇ ਲਗਾਈ ਗਈ ਛਬੀਲ ਦਾ ਦਿ੍ਸ਼ | ਤਸਵੀਰਾਂ: ਗੱਗੋਬੂਹਾ <br/> 01-06-2026
ਝਬਾਲ, 31 ਮਈ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਮਹਾਨ ਕਾਰ ਸੇਵਕ ਸੰਤ ਬਾਬਾ ਖੜਕ ਸਿੰਘ ਅਤੇ ਬਾਬਾ ਦਰਸ਼ਨ ਸਿੰਘ ਬੀੜ ਸਾਹਿਬ ਵਾਲਿਆਂ ਦੀ ਬਰਸੀ ਗੁਰਦੁਆਰਾ ਸੰਤ ਨਿਵਾਸ ਬੀੜ ਸਾਹਿਬ ਵਿਖੇ ਬਾਬਾ ਸੰਤੋਖ ਸਿੰਘ ਦੀ ਅਗਵਾਈ ਹੇਠ ਸੰਗਤ ਦੇ ਸਹਿਯੋਗ ਨਾਲ ਮਨਾਈ ਗਈ | ਗੁਰਦੁਆਰਾ ਸੰਤ ਨਿਵਾਸ ਵਿਖੇ 21 ਅਖੰਡ ਪਾਠਾਂ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਰਾਗੀ ਢਾਡੀ, ਕਵੀਸ਼ਰੀ ਜਥਿਆਂ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ | ਇਸ ਮੌਕੇ ਵੱਖ-ਵੱਖ ਧਾਰਮਿਕ ਜਥੇਬੰਦੀਆ ਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਬਾਬਾ ਖੜਕ ਸਿੰਘ ਅਤੇ ਬਾਬਾ ਦਰਸ਼ਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਲੰਗਰ ਅਤੇ ਛਬੀਲਾਂ ਲਗਾਈਆਂ ਗਈਆਂ | ਇਸ ਮੌਕੇ ਬਾਬਾ ਸੰਤੋਖ ਸਿੰਘ, ਬਾਬਾ ਚੜ•ਤ ਸਿੰਘ, ਬਾਬਾ ਭੋਲਾ ਸਿੰਘ ਬੀੜ ਸਾਹਿਬ ਵਾਲੇ, ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਸੰਤ ਬਾਬਾ ਅਮੀਰ ਸਿੰਘ ਜਵੱਦੀ ਕਲਾਂ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਸੇਵਾ ਸਿੰਘ, ਸਾਬਕਾ ਚੇਅਰਮੈਨ ਗੁਰਬਖਸ਼ ਸਿੰਘ ਬੁਰਜ, ਸਾਬਕਾ ਚੇਅਰਮੈਨ ਲਖਬੀਰ ਸਿੰਘ ਬੁਰਜ, ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ, ਕਾਂਗਰਸ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ, ਚੇਅ. ਹਰਵੰਤ ਸਿੰਘ ਝਬਾਲ, ਮਨਜਿੰਦਰ ਸਿੰਘ ਐਮਾ, ਬੱਬੂ ਪਲਾਸੌਰ, ਬਲਾਕ ਪ੍ਰਧਾਨ ਨੌਨਿਹਾਲ ਸਿੰਘ, ਪੂਰਨ ਸਿੰਘ ਝਬਾਲ, ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਸਰਪੰਚ ਸੋਨੂੰ ਬਰਾੜ, ਸੈਕਟਰੀ ਜਗੀਰ ਸਿੰਘ, ਰਣਜੀਤ ਸਿੰਘ ਗੰਡੀਵਿੰਡ, ਪਿ੍ੰਸੀਪਲ ਡਾ. ਕਰਨਜੀਤ ਸਿੰਘ, ਕਾਲਜ ਕਮੇਟੀ ਮੈਂਬਰ ਕਸ਼ਮੀਰ ਸਿੰਘ ਬਘਿਆੜੀ, ਦਲਜੀਤ ਸਿੰਘ ਪੰਜਵੜ, ਪ੍ਰਤਾਪ ਸਿੰਘ ਠੱਟਾ, ਰਵੇਲ ਸਿੰਘ ਜੌਹਲ, ਸ਼ਾਮ ਸਿੰਘ ਕੋਟ, ਵਿੱਕੀ ਝਬਾਲ, ਹਰਜੋਤ ਸਿੰਘ ਛਾਪਾ, ਪੱਪੂ ਪਹਿਲਵਾਨ, ਅੰਮਿ੍ਤਸ਼ੇਰ ਸਿੰਘ ਮੰਨਣ, ਮਲਕੀਅਤ ਸਿੰਘ ਛਾਪਾ, ਰਜਵੰਤ ਸਿੰਘ ਜੱਜ, ਜਗਤਾਰ ਸਿੰਘ ਸਵਰਗਾਪੁਰੀ, ਡਾ. ਇੰਦਰਜੀਤ ਸਿੰਘ, ਗੁਰਮੀਤ ਸਿੰਘ ਝਬਾਲ, ਮਹਿੰਦਰ ਸਿੰਘ ਪਤਾਸਿਆਂ ਵਾਲੇ, ਪ੍ਰੋ. ਇੰਦਰਜੀਤ ਸਿੰਘ ਕਸੇਲ, ਸਰਪੰਚ ਮੋਤਾ ਸਿੰਘ ਬਘਿਆੜੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਲਾਪਤਾ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ ਅਗਲੀ ਖ਼ਬਰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਜ਼ਰੂਰੀ- ਦਲਜੀਤ ਐਮਾ, ਕਾਕਾ ਛਾਪਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।