07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਤਰੁਣ ਚੁੱਘ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ

ਅਜੀਤ ਡੈਸਕ 01-06-2026
ਅੰਮਿ੍ਤਸਰ, 31 ਮਈ (ਹਰਮਿੰਦਰ ਸਿੰਘ)-ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਉਪਰੰਤ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਕ ਵਾਰ ਫਿਰ ਦੇਸ਼ ਵਾਸੀਆਂ ਨੂੰ ਪ੍ਰੇਰਨਾ, ਸੇਵਾ, ਖੇਡਾਂ, ਸੱਭਿਆਚਾਰ, ਪਾਣੀ ਸੰਭਾਲ ਅਤੇ ਸਮਾਜਿਕ ਜਾਗਰੂਕਤਾ ਦਾ ਸੰਦੇਸ਼ ਦਿੱਤਾ ਹੈ | ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪਾਣੀ ਸੰਭਾਲ ਨੂੰ ਇਕ ਜਨ ਅੰਦੋਲਨ ਬਣਾਉਣ ਦਾ ਸੱਦਾ ਦਿੱਤਾ ਹੈ | ਇਹ ਮੁੱਦਾ ਪੰਜਾਬ ਵਰਗੇ ਖੇਤੀਬਾੜੀ ਰਾਜ ਲਈ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੌਜਵਾਨਾਂ ਨੂੰ ਅਨੁਸ਼ਾਸਨ, ਸਮਰਪਣ ਅਤੇ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ ਹੈ | ਉਨ੍ਹਾਂ ਕਿਹਾ ਪੰਜਾਬ ਨੇ ਹਮੇਸ਼ਾ ਸ਼ਾਨਦਾਰ ਖਿਡਾਰੀ ਪੈਦਾ ਕੀਤੇ ਹਨ, ਪਰ ਬਦਕਿਸਮਤੀ ਨਾਲ, ਨਸ਼ਿਆਂ ਦੀ ਦੁਰਵਰਤੋਂ ਦੀ ਮਹਾਂਮਾਰੀ ਨੌਜਵਾਨਾਂ ਦੀ ਪ੍ਰਤਿਭਾ ਤੇ ਊਰਜਾ ਨੂੰ ਪ੍ਰਭਾਵਿਤ ਕਰ ਰਹੀ ਹੈ | ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਦਾ ਸਮਾਂ ਆ ਗਿਆ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਅਸਫਲ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਚਾਰ ਸਾਲਾਂ ਦੌਰਾਨ, ਪੰਜਾਬ 'ਚ ਨਸ਼ਾ ਤਸਕਰੀ, ਮਾਫੀਆ ਰਾਜ, ਗੈਂਗਸਟਰ ਸੱਭਿਆਚਾਰ ਅਤੇ ਜਬਰਦਸਤੀ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ | ਪੰਜਾਬ ਵਿਚ ਲੱਖਾਂ ਮਾਵਾਂ ਅਤੇ ਭੈਣਾਂ ਆਪਣੇ ਬੱਚਿਆਂ ਨੂੰ ਨਸ਼ੇ ਦੀ ਦਲਦਲ ਵਿਚ ਫਸਿਆ ਦੇਖ ਕੇ ਦੁਖੀ ਹਨ | ਉਨ੍ਹਾਂ ਸਾਰੇ ਪਾਰਟੀ ਵਰਕਰਾਂ ਨੂੰ ਸਮਾਜ ਵਿਚ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਨਤਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਅਤੇ ਆਪਣੇ ਆਲੇ ਦੁਆਲੇ ਦੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਮੁਕਤ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ |
ਪਿਛਲੀ ਖ਼ਬਰ ਵਿਧਵਾ ਮਾਂ ਦਾ ਇਕਲੌਤਾ ਪੁੱਤਰ ਪਿਛਲੇ ਚਾਰ ਸਾਲਾਂ ਤੋਂ ਭੇਦਭਰੇ ਹਾਲਾਤਾਂ 'ਚ ਲਾਪਤਾ ਅਗਲੀ ਖ਼ਬਰ ਲਾਪਤਾ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।