11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕੰਚਨਪ੍ਰੀਤ ਕੌਰ ਵਲੋਂ ਸੇਵਾ ਕੇਂਦਰਾਂ ਦੇ ਕੱਚੇ ਮੁਲਾਜ਼ਮਾਂ ਦੇ ਰੋਸ ਮੁਜ਼ਾਹਰੇ ਨੂੰ ਭਰਵਾਂ ਸਮਰਥਨ <br/>

ਅਜੀਤ ਡੈਸਕ 04-06-2026
ਤਰਨ ਤਾਰਨ, 3 ਜੂਨ (ਹਰਿੰਦਰ ਸਿੰਘ)-ਸੇਵਾ ਕੇਂਦਰਾਂ ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਵਿਚ ਬੀਬੀ ਕੰਚਨਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਉਨ੍ਹਾਂ ਨੇ ਮੁਲਾਜ਼ਮਾਂ ਦੇ ਇਸ ਸੰਘਰਸ਼ ਵਿਚ ਸ਼ਿਰਕਤ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਦਾ ਪੁਰਜ਼ੋਰ ਸਮਰਥਨ ਕੀਤਾ ਅਤੇ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤਰਨ ਤਾਰਨ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵੱਡਾ ਵਾਅਦਾ ਕੀਤਾ ਗਿਆ ਸੀ, ਜੋ ਕਿ ਸੱਤਾ ਵਿਚ ਆਉਣ ਦੇ ਬਾਵਜੂਦ ਅਜੇ ਤੱਕ ਵਫ਼ਾ ਨਹੀਂ ਹੋਇਆ | ਸਰਕਾਰ ਵਲੋਂ ਕੀਤਾ ਗਿਆ ਇਹ ਵਾਅਦਾ ਮਹਿਜ਼ ਇਕ ਚੋਣ ਸਟੰਟ ਸਾਬਤ ਹੋਇਆ ਹੈ, ਜਿਸ ਕਾਰਨ ਮੁਲਾਜ਼ਮ ਵਰਗ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਦੌਰ ਵਿਚ ਜਿੱਥੇ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ, ਉੱਥੇ ਹੀ ਸੇਵਾ ਕੇਂਦਰਾਂ ਦੇ ਇਹ ਮੁਲਾਜ਼ਮ ਬਹੁਤ ਹੀ ਨਿਊਨਤਮ ਅਤੇ ਘੱਟ ਤਨਖਾਹਾਂ ਉੱਪਰ ਦਿਨ-ਰਾਤ ਕੰਮ ਕਰਨ ਲਈ ਮਜ਼ਬੂਰ ਹਨ | ਇੰਨੀ ਘੱਟ ਤਨਖਾਹ ਵਿਚ ਘਰ ਦਾ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਿਲ ਹੋ ਚੁੱਕਾ ਹੈ | ਕੰਚਨਪ੍ਰੀਤ ਕੌਰ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਦੇਰੀ ਦੇ ਇਨ੍ਹਾਂ ਨੂੰ ਪੱਕਾ ਕਰਕੇ ਬਣਦੀਆਂ ਪੂਰੀਆਂ ਤਨਖਾਹਾਂ ਦਿੱਤੀਆਂ ਜਾਣ, ਤਾਂ ਜੋ ਇਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਸਹੀ ਤਰੀਕੇ ਨਾਲ ਹੋ ਸਕੇ | ਜੇਕਰ ਸਰਕਾਰ ਨੇ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਆਉਣ ਵਾਲੇ ਦਿਨਾਂ ਇਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਸਾਲਾਨਾ ਜੋੜ ਮੇਲਾ 9-10 ਜੂਨ ਨੂੰ ਮਨਾਇਆ ਜਾਵੇਗਾ <br/> ਅਗਲੀ ਖ਼ਬਰ ਮਾਈਨਰ ਕੰਗ ਤੋਂ ਨੌਰੰਗਾਬਾਦ ਨੂੰ ਜਾਂਦਾ ਖਾਲ ਬਿਨਾਂ ਨਿਸ਼ਾਨਦੇਹੀ ਤੋਂ ਹੀ ਬਣਾਇਆ ਜਾ ਰਿਹਾ- ਕਿਸਾਨ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।