10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਦੇ ਟੌਪਰ ਵਿਦਿਆਰਥੀਆਂ ਤੇ ਮਾਪਿਆਂ ਦਾ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 04-06-2026
ਗੋਇੰਦਵਾਲ ਸਾਹਿਬ, 3 ਜੂਨ (ਸਕੱਤਰ ਸਿੰਘ ਅਟਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਮਯਾਬੀ ਦੇ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ | ਵਿਦਿਆਰਥੀਆਂ ਦੀਆਂ ਇਨ੍ਹਾਂ ਵਿਲੱਖਣ ਪ੍ਰਾਪਤੀਆਂ ਦੀ ਖੁਸ਼ੀ ਵਿਚ ਸਕੂਲ ਵਿਖੇ ਇੱਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ ਗਿਆ | ਬਾਰ੍ਹਵੀਂ ਜਮਾਤ (ਸਾਇੰਸ ਗਰੁੱਪ) ਵਿਚ ਹਰਨੂਰ ਸਿੰਘ ਪੁੱਤਰ ਸੁਲੱਖਣ ਸਿੰਘ ਪਿੰਡ ਧੂੰਦਾ, ਨੇ 96.8 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਅਤੇ ਤਰਨ ਤਾਰਨ ਜ਼ਿਲ੍ਹਾ ਟੌਪਰ ਬਣ ਕੇ ਆਪਣੇ ਮਾਤਾ-ਪਿਤਾ, ਇਲਾਕੇ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸੇ ਗਰੁੱਪ ਵਿਚ ਸਹਿਜਪ੍ਰੀਤ ਕੌਰ ਨੇ 95 ਫ਼ੀਸਦੀ, ਰਸ਼ਮੀਤ ਕੌਰ ਨੇ 94.2 ਫ਼ੀਸਦੀ, ਖੁਸ਼ਮਨਪ੍ਰੀਤ ਕੌਰ ਨੇ 94 ਫ਼ੀਸਦੀ, ਮੰਨਤਪ੍ਰੀਤ ਕੌਰ ਅਤੇ ਹਰਲੀਨ ਕੌਰ ਨੇ 93.8 ਫ਼ੀਸਦੀ, ਨਵਨੀਤ ਕੌਰ ਨੇ 92.8 ਫ਼ੀਸਦੀ, ਪਲਦੀਪ ਕੌਰ ਨੇ 92.4 ਫ਼ੀਸਦੀ, ਰਮਨਪ੍ਰੀਤ ਕੌਰ ਅਤੇ ਅੰਕਿਤਾ ਕੁਮਾਰੀ ਨੇ 91.4 ਫ਼ੀਸਦੀ, ਨੇਕਦੀਪ ਕੌਰ ਨੇ 91 ਫ਼ੀਸਦੀ, ਖੁਸ਼ਨੂਰਪ੍ਰੀਤ ਕੌਰ ਨੇ 90.4 ਫੀਸਦੀ ਅਤੇ ਹਰਲੀਨ ਕੌਰ ਨੇ 90.2 ਫ਼ੀਸਦੀ ਅੰਕ ਪ੍ਰਾਪਤ ਕੀਤੇ | ਕਾਮਰਸ ਗਰੁੱਪ ਵਿੱਚ ਪਲਕਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ 94.6 ਫ਼ੀਸਦੀ, ਅਨਮੋਲਦੀਪ ਕੌਰ ਨੇ 92.8 ਫ਼ੀਸਦੀ, ਜਾਨਵਿੰਦਰ ਸਿੰਘ ਨੇ 92.2 ਫ਼ੀਸਦੀ, ਲਵਲੀਨ ਕੌਰ ਨੇ 91.4 ਫ਼ੀਸਦੀ, ਸੁਮਨਪ੍ਰੀਤ ਕੌਰ ਨੇ 91.2 ਫ਼ੀਸਦੀ, ਅਨੁਰੀਤ ਕੌਰ ਨੇ 91 ਫ਼ੀਸਦੀ, ਅੰਮਿ੍ਤਪਾਲ ਸਿੰਘ ਨੇ 90.4 ਫ਼ੀਸਦੀ ਅਤੇ ਮਨਜੋਤ ਕੌਰ ਨੇ 90.2 ਫ਼ੀਸਦੀ ਅੰਕ ਪ੍ਰਾਪਤ ਕੀਤੇ | ਦਸਵੀਂ ਜਮਾਤ ਵਿੱਚ ਤਮੰਨਾ ਯਾਦਵ, ਪੁੱਤਰੀ ਰਾਮਰਾਜ ਯਾਦਵ, ਪਿੰਡ ਗੋਇੰਦਵਾਲ ਸਾਹਿਬ, ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਤਰਨ ਤਾਰਨ ਜ਼ਿਲ੍ਹਾ ਟੌਪਰ ਬਣਨ ਦਾ ਮਾਣ ਪ੍ਰਾਪਤ ਕੀਤਾ | ਪਰਨੀਤ ਕੌਰ ਅਤੇ ਗੁਰਲੀਨ ਕੌਰ ਨੇ 94 ਫ਼ੀਸਦੀ, ਤਨੂਰੀਤ ਕੌਰ ਨੇ 93 ਫ਼ੀਸਦੀ, ਅਨਮੋਲਦੀਪ ਸਿੰਘ ਨੇ 92.4 ਫ਼ੀਸਦੀ, ਰਾਜਵਿੰਦਰ ਕੌਰ ਨੇ 92.1 ਫ਼ੀਸਦੀ, ਲਵਪ੍ਰੀਤ ਕੌਰ ਨੇ 91 ਫ਼ੀਸਦੀ ਅਤੇ ਰੋਬਨਪ੍ਰੀਤ ਕੌਰ ਨੇ 90.6 ਫ਼ੀਸਦੀ ਅੰਕ ਪ੍ਰਾਪਤ ਕੀਤੇ | ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਨਵਤੇਜ ਕੌਰ ਨੇ 93 ਫ਼ੀਸਦੀ, ਜਸਨੂਰ ਕੌਰ ਨੇ 91.2 ਫ਼ੀਸਦੀ, ਹਰਨੂਰ ਕੌਰ ਅਤੇ ਐਸ਼ਮੀਤ ਕੌਰ ਨੇ 91.1 ਫ਼ੀਸਦੀ, ਜਦਕਿ ਸਹਿਜਪ੍ਰੀਤ ਕੌਰ ਅਤੇ ਜਸਲੀਨ ਕੌਰ ਨੇ 90.8 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਚੇਅਰਮੈਨ ਸਾਹਿਬ ਜਸਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਅਟੁੱਟ ਸਹਿਯੋਗ ਦਾ ਨਤੀਜਾ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ |

ਪਿਛਲੀ ਖ਼ਬਰ ਮਨਜੀਤ ਸਿੰਘ ਮੰਨਾ ਖਡੂਰ ਸਾਹਿਬ ਵਿਖੇ ਖਹਿਰਾ ਪਰਿਵਾਰ ਨਾਲ ਅਫ਼ਸੋਸ ਕਰਨ ਪਹੁੰਚੇ <br/> ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਗੁਮਰਾਹਕੁੰਨ ਬਿਆਨਬਾਜ਼ੀ ਤੋਂ ਸਰਕਾਰ ਗੁਰੇਜ਼ ਕਰੇ- ਔਲਖ, ਲਾਹੌਰੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।