10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਨਜੀਤ ਸਿੰਘ ਮੰਨਾ ਖਡੂਰ ਸਾਹਿਬ ਵਿਖੇ ਖਹਿਰਾ ਪਰਿਵਾਰ ਨਾਲ ਅਫ਼ਸੋਸ ਕਰਨ ਪਹੁੰਚੇ <br/>

ਅਜੀਤ ਡੈਸਕ 04-06-2026
ਖਡੂਰ ਸਾਹਿਬ, 3 ਜੂਨ (ਰਸ਼ਪਾਲ ਸਿੰਘ ਕੁਲਾਰ)-ਗੁਰਿੰਦਰਪਾਲ ਸਿੰਘ ਖਹਿਰਾ ਸਾਬਕਾ ਸਰਪੰਚ ਖਡੂਰ ਦੀ ਮਾਤਾ ਜੋ ਬੀਤੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ, ਉਨ੍ਹਾਂ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਲਈ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਸੀਨੀਅਰ ਆਗੂ ਭਾਜਪਾ ਖਡੂਰ ਸਾਹਿਬ ਵਿਖੇ ਖਹਿਰਾ ਪਰਿਵਾਰ ਦੇ ਗ੍ਰਹਿ ਵਿਖੇ ਪੁੱਜੇ | ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਗੁਰਿੰਦਰਪਾਲ ਸਿੰਘ ਖਹਿਰਾ ਨਾਲ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਮਾਂ ਰੱਬ ਦਾ ਦੂਜਾ ਰੂਪ ਹੁੰਦਾ ਹੈ ਅਤੇ ਬੱਚਿਆਂ ਦੇ ਸਿਰ ਤੇ ਰੱਬ ਜਿਨ੍ਹਾਂ ਆਸਰਾ ਹੁੰਦਾ ਹੈ, ਉਨ੍ਹਾਂ ਦੇ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਜਾਣ ਨਾਲ ਬਹੁਤ ਵੱਡਾ ਘਾਟਾ ਪਿਆ ਹੈ | ਇਸ ਮੌਕੇ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਮਾਤਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ | ਇਸ ਮੌਕੇ ਹਰਪ੍ਰੀਤ ਸਿੰਘ ਹੈਪੀ ਖੱਖ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ 108 ਐਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਦੇ ਟੌਪਰ ਵਿਦਿਆਰਥੀਆਂ ਤੇ ਮਾਪਿਆਂ ਦਾ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।