ਪੱਟੀ, 3 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਦੀ ਸਿਰਮੌਰ ਸਿੱਖਿਆ ਸੰਸਥਾ ਸੈਂਟਰਲ ਕਾਨਵੈਂਟ ਸੀਨੀਅਰ ਸਕਡਰੀ ਸਕੂਲ ਪੱਟੀ ਵਿਚ ਮੈਨੇਜਿੰਗ ਡਾਇਰੈਕਟਰ ਕਮ ਪਿ੍ੰਸੀਪਲ ਡਾ. ਮਿ੍ਦੁਲਾ ਭਾਰਦਵਾਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਧਿਆਪਕਾਂ ਦੇ ਕਪੈਸਟੀ ਬਿਲਡਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ, ਜਿਸ ਲਈ ਤਜਰਬੇਕਾਰ ਰਿਸੋਰਸ ਪਰਸਨ ਪ੍ਰੋਫੈਸਰ ਵਿਜੇ ਸ਼ਰਮਾ ਨੇ ਅੰਗਰੇਜ਼ੀ ਵਿਸ਼ੇ ਬਾਰੇ ਜਾਣਕਾਰੀ ਦਿਤੀ | ਇਸ ਕਪੈਸਟੀ ਬਿਲਡਿੰਗ ਪ੍ਰੋਗਰਾਮ ਵਿਚ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਤੇ ਲਿਟਲ ਫਲਾਵਰ ਕਿੰਡਰ ਗਾਰਡਨ ਪੱਟੀ ਦੇ ਸਮੂਹ ਅਧਿਆਪਕਾਂ ਨੇ ਹਿੱਸਾ ਲਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਮੈਨੇਜਿੰਗ ਡਾਇਰੈਕਟਰ ਕਮ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਦੇ ਉਦਘਾਟਨੀ ਸੰਬੋਧਨ ਨਾਲ ਕੀਤਾ ਗਿਆ | ਅੰਗਰੇਜ਼ੀ ਵਿਸ਼ੇ ਦੇ ਮਾਹਿਰ ਪ੍ਰੋ. ਸ਼ਰਮਾ ਨੇ ਅਧਿਆਪਕਾਂ ਦਾ ਬਹੁਤ ਵਧੀਆ ਅਤੇ ਸੋਹਣੇ ਢੰਗ ਨਾਲ ਗਿਆਨ ਵਰਧਕ ਸਿਖਲਾਈ ਦਿੱਤੀ | ਉਨ੍ਹਾਂ ਬਹੁਤ ਹੀ ਸੋਹਣੇ ਢੰਗ ਨਾਲ ਕਹਾਣੀਆਂ ਦੇ ਰਾਹੀਂ ਅਧਿਆਪਕਾਂ ਨੂੰ ਵਿਆਕਰਨ ਦੇ ਸਾਰੇ ਹੀ ਢੰਗ-ਤਰੀਕੇ ਸਿਖਾਏ | ਇਸ ਪ੍ਰੋਗਰਾਮ ਦੀ ਸਕੂਲ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਤਵਾਜ ਅਤੇ ਡਾਇਰੈਕਟਰ ਸੁੱਭੀ ਭਾਰਦਵਾਜ ਨੇ ਵੀ ਸ਼ਲਾਘਾ ਕੀਤੀ | ਉਨ੍ਹਾਂ ਦੱਸਿਆ ਕਿ ਸਾਡੀਆਂ ਸੰਸਥਾਵਾਂ ਵਿਚ ਅਜਿਹੇ ਪ੍ਰੋਗਰਾਮ ਉਲੀਕਣ ਦਾ ਮਕਸਦ ਸਿੱਖਿਆ ਦੇ ਖੇਤਰ ਵਿਚ ਆ ਰਹੇ ਬਦਲਾਵ ਅਤੇ ਤੌਰ ਤਰੀਕਿਆਂ ਨਾਲ ਅਧਿਆਪਕਾਂ ਨੂੰ ਅਪਡੇਟ ਕਰਨਾ ਹੈ, ਤਾਂ ਜੋ ਉਹ ਇਸ ਖੇਤਰ ਵਿਚ ਆਪਣੇ ਆਪ ਨੂੰ ਅਪਡੇਟ ਕਰ ਸਕਣ | ਸਿੱਖਣ ਪ੍ਰਕਿਰਿਆ ਨੂੰ ਹੋਰ ਵੀ ਸੁਖਾਲਾ ਬਣਾਉਣ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਸਕੂਲ ਵਿਚ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਦੇ ਸਮੁੱਚੀ ਮੈਨੇਜਮੈਂਟ ਨੇ ਰਿਸੋਰਸ ਪਰਸਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਸਾਰੇ ਸੀਨੀਅਰ ਫੈਕਲਟੀ ਮੈਂਬਰ ਵੀ ਸ਼ਾਮਿਲ ਸਨ |